16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੈਨਸ਼ਨਰ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਹੋਈ ਸਾਂਝੀ ਮੀਟਿੰਗ <br/>

ਅਜੀਤ ਡੈਸਕ 07-11-2025
ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਸਾਂਝੀ ਜਰਨਲ ਮੀਟਿੰਗ ਮੰਡਲ ਪ੍ਰਧਾਨ ਰੂਪ ਚੰਦ ਤਪਾ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਹੋਈ | ਇਸ ਮੌਕੇ ਸ਼ਿੰਦਰ ਧੌਲਾ, ਮੇਲਾ ਸਿੰਘ ਕੱਟੂ, ਜੱਗਾ ਸਿੰਘ ਧਨੌਲਾ, ਗੁਰਚਰਨ ਸਿੰਘ, ਜਗਦੀਸ਼ ਸਿੰਘ ਨਾਈਵਾਲਾ, ਗੌਰੀ ਸ਼ੰਕਰ, ਬਲਵੰਤ ਸਿੰਘ, ਰੁਲਦੂ ਸਿੰਘ ਗੁੰਮਟੀ, ਰਾਜਪਤੀ, ਤਰਸੇਮ ਬਾਵਾ, ਬੂਟਾ ਸਿੰਘ ਛੰਨਾ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ | ਜਿਨ੍ਹਾਂ ਮੰਗਾਂ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਪਾਵਰਕਾਮ ਦੇ ਚੇਅਰਮੈਨ ਇੰਜ: ਬਲਦੇਵ ਸਿੰਘ ਸਰਾਂ ਨਾਲ ਸਹਿਮਤੀ ਵੀ ਹੋਈ ਸੀ ਪਰ ਧੋਖੇਬਾਜ਼ ਮੈਨੇਜਮੈਂਟ ਸਮਝੌਤੇ ਕਰ ਕੇ ਲਾਗੂ ਕਰਨ ਤੋਂ ਭੱਜ ਚੁੱਕੀ ਹੈ | ਪੈਨਸ਼ਨਰ ਐਸੋਸੀਏਸ਼ਨ ਨੇ ਮਜਬੂਰ ਹੋ ਕੇ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਪਾਵਰਕਾਮ ਦੇ ਮੁੱਖ ਦਫ਼ਤਰ ਮਾਲ ਰੋਡ ਪਟਿਆਲਾ ਅੱਗੇ 7 ਨਵੰਬਰ ਨੂੰ ਸੂਬਾ ਪੱਧਰੀ ਵਿਸ਼ਾਲ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ 16 ਨਵੰਬਰ 2025 ਨੂੰ ਪੰਜਾਬ ਪੱਧਰ ਦਾ ਇਕੱਠ ਕਰ ਕੇ ਮੁਲਾਜ਼ਮ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਬਾਰੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿਲ 2025 ਲਿਆਉਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਵਾਪਸ ਲੈਣ ਦੀ ਮੰਗ ਕੀਤੀ ਗਈ | ਪੰਜਾਬ ਸਰਕਾਰ ਵਲੋਂ ਖੇਤੀਬਾੜੀ ਯੂਨੀਵਰਸਿਟੀ, ਖੋਜ ਕੇਂਦਰ, ਮੋਹਾਲੀ ਦੀ ਸਬਜ਼ੀ ਮੰਡੀ ਸਮੇਤ ਪਾਵਰਕੌਮ ਦੀਆਂ ਬੇਸ਼ਕੀਮਤੀ ਸ਼ਹਿਰੀ ਜਾਇਦਾਦਾਂ ਵੇਚਣ ਦੀ ਸਖ਼ਤ ਨਿਖੇਧੀ ਕਰਦਿਆਂ, ਇਹ ਲੋਕ ਵਿਰੋਧੀ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ | ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਵਿਦਿਆਰਥੀ/ਲੋਕ ਵਿਰੋਧੀ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਹਰਨੇਕ ਸਿੰਘ ਸੰਘੇੜਾ, ਬਹਾਦਰ ਸਿੰਘ ਸੰਘੇੜਾ, ਮਲਕੀਤ ਸਿੰਘ, ਭੰਤ ਰਾਜ, ਰਾਜਵਿੰਦਰ ਸਿੰਘ, ਜਗਰਾਜ ਬਾਜਵਾ, ਬਲਦੇਵ ਸਿੰਘ ਬਾਜਵਾ, ਸੁਖਵੰਤ ਸਿੰਘ ਚੂੰਘਾਂ, ਰਾਮ ਲਖਣ, ਸ਼ਿੰਗਾਰਾ ਸਿੰਘ ਕੁਰੜ, ਮੋਹਣ ਸਿੰਘ ਛੰਨਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਖੱੁਡੀ ਖ਼ੁਰਦ ਤੋਂ ਢਿੱਲਵਾਂ ਤੇ ਘੁੰਨਸ ਨੂੰ ਜਾਂਦੀ ਸੜਕ ਦੀ ਹਾਲਤ ਬੇਹੱਦ ਖ਼ਰਾਬ, ਸੜਕ 'ਤੇ ਪ੍ਰੀਮਿਕਸ ਪਾਏ ਜਾਣ ਦ... ਅਗਲੀ ਖ਼ਬਰ ਮਿਸ ਅੰਸ਼ੁਲ ਬੇਰੀ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦਾ ਅਹੁਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।