19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪੰਜਾਬ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 25-11-2025
ਧਨੌਲਾ, 24 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੱੁਖ ਮਹਿਮਾਨ ਰਿਟਾ: ਪਿ੍ੰਸੀਪਲ ਸੀ.ਕੇ ਮਿੱਤਲ, ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਮੈਂਟ ਸੈਕਟਰੀ ਮੈਡਮ ਚਰਨਜੀਤ ਕੌਰ, ਡਾਇਰੈਕਟਰ ਸੁਖਦੀਪ ਸਿੰਘ ਚੀਮਾ, ਪਿ੍ੰਸੀਪਲ ਸਿਮਰਨ ਕੌਰ ਅਤੇ ਸਟਾਫ਼ ਵਲੋਂ ਜੋਤੀ ਪ੍ਰਚੰਡ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਦੇ ਅਧਾਰਤ ਵੈਲਕਮ ਸੌਂਗ, ਸਕਿੱਟ, ਡਾਂਸ, ਕਵਿਤਾ, ਸਟੋਰੀ, ਫ਼ੈਸ਼ਨ ਸੋਅ, ਪੰਜਾਬੀ ਫੋਕ ਡਾਂਸ, ਕਵਾਲੀ, ਗਿੱਧਾ ਪੇਸ਼ ਕੀਤਾ | ਡਾਇਰੈਕਟਰ ਸੁਖਦੀਪ ਸਿੰਘ ਚੀਮਾ ਨੇ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ ਪੜ੍ਹੀ | ਸਮਾਗਮ ਵਿਚ ਭਾਗ ਲੈਣ ਵਾਲੇ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵਰੂਪ ਕੌਰ, ਪਰਨੀਤ ਕੌਰ, ਮੀਡੀਆ ਇੰਚਾਰਜ ਸੁਪਰਡੈਂਟ ਨਿਰਮਲ ਸਿੰਘ, ਨਿਸ਼ਾ ਰਾਣੀ, ਸਤਨਾਮ ਸਿੰਘ ਪਾਠਕ, ਪ੍ਰਬੰਧਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਜੰਗੀਆਣਾ ਵਿਖੇ ਬਜ਼ੁਰਗਾਂ ਦੇ ਸਤਿਕਾਰ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।