29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਗੁ: ਸੋਹੀਆਣਾ ਧੌਲਾ ਵਿਖੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਦਾ ਸਨਮਾਨ <br/>

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 26-11-2025
ਰੂੜੇਕੇ ਕਲਾਂ, 25 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਲੋਕਲ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਸਾਬਕਾ ਪ੍ਰਧਾਨ ਸਵਰਨ ਸਿੰਘ, ਮੈਨੇਜਰ ਗੁਲਜ਼ਾਰ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਮਹਿਤਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ ਤੇ ਸਾਬਕਾ ਪ੍ਰਧਾਨ ਸਵਰਨ ਸਿੰਘ ਧੌਲਾ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਾਡੇ ਇਲਾਕੇ ਦੇ ਪ੍ਰਚਾਰਕ ਤੇ ਆਗੂ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੰੂ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਅੰਤਰਿੰਗ ਕਮੇਟੀ ਵਿਚ ਨੁਮਾਇੰਦਗੀ ਮਿਲੀ ਹੈ | ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਮਦਨ ਦੁੱਗਣੀ ਹੋਣ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰੇ ਘਾਟੇ ਵਿਚ ਚੱਲ ਰਹੇ ਹਨ | ਪ੍ਰਬੰਧ ਵਿਚ ਵੱਡੇ ਪੱਧਰ 'ਤੇ ਬੇਨਿਯਮੀਆਂ ਪਾਈਆਂ ਜਾ ਰਹੀਆਂ ਹਨ | ਕਮੇਟੀ ਦੇ ਆਮਦਨ ਵਾਲੇ ਅਦਾਰਿਆਂ 'ਤੇ ਇਕ ਪਰਿਵਾਰ ਦੇ ਚਹੇਤਿਆਂ ਦਾ ਅਸਿੱਧੇ ਢੰਗ ਨਾਲ ਕਬਜ਼ਾ ਕਰਵਾਇਆ ਗਿਆ ਹੈ | ਕੇਂਦਰ ਸਰਕਾਰ ਸਿੱਖਾਂ ਨਾਲ ਬੇਇਨਸਾਫ਼ੀਆਂ ਤੇ ਧੱਕੇਸ਼ਾਹੀਆਂ ਕਰ ਰਹੀ ਹੈ | ਇਸ ਮੌਕੇ ਅਧਿਆਪਕ ਆਗੂ ਬਲਦੇਵ ਸਿੰਘ ਧੌਲਾ, ਗ੍ਰੰਥੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਤਪਾ-ਘੁੰਨਸ ਲਿੰਕ ਰੋਡ 'ਤੇ ਸਥਿਤ ਖੇਤਾਂ 'ਚ ਚੋਰਾਂ ਨੇ ਫੈਲਾਈ ਦਹਿਸ਼ਤ, ਕਿਸਾਨ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।