ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਸੇਖਾ ਰੋਡ ਵਿਖੇ ਗੋਦਾਮਾਂ ਕੋਲ ਸਥਿਤ ਡੈਕੋਰੇਸ਼ਨ ਵਾਲੇ ਸਮਾਨ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗ ਗਈ ਜਿਸ ਨਾਲ ਡੈਕੋਰੇਸ਼ਨ ਦਾ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਗੱਲਬਾਤ ਕਰਦਿਆਂ ਗੁਦਾਮ ਦੇ ਮਾਲਕ ਧਰਮਿੰਦਰ ਸਿੰਘ ਨੇ ਕਿਹਾ ਕਿ ਇੱਥੇ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ | ਅੱਗ ਏਨੀ ਭਿਆਨਕ ਸੀ ਕਿ ਮੇਰਾ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ | ਉਨ੍ਹਾਂ ਕਿਹਾ ਫਾਇਰ ਬਿ੍ਗੇਡ ਸੇਖਾ ਫਾਟਕ ਬੰਦ ਹੋਣ ਕਾਰਨ ਥੋੜ੍ਹੀ ਦੇਰੀ ਨਾਲ ਪਹੁੰਚੀ ਪਰ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਉਸ ਨੇ ਹੋਏ ਨੁਕਸਾਨ ਲਈ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ | ਮੌਕੇ 'ਤੇ ਪਹੁੰਚੇ ਫਾਇਰ ਬਿ੍ਗੇਡ ਟੀਮ ਦੇ ਫਾਇਰਮੈਨ ਧਰਮਵੀਰ ਸਿੰਘ ਨੇ ਦੱਸਿਆ ਕਿ ਅੱਗ ਬਹੁਤ ਭਿਆਨਕ ਸੀ, ਕਈ ਗੱਡੀਆਂ ਇੱਥੇ ਅੱਗ ਬੁਝਾਉਣ ਲਈ ਪਹੁੰਚੀਆਂ ਸਾਡੀ ਟੀਮ ਨੇ ਭਾਰੀ ਮਸ਼ੱਕਤ ਨਾਲ ਅੱਗ 'ਤੇ ਕਾਬੂ ਪਾ ਲਿਆ | ਇਸ ਦਾ ਡੈਕੋਰੇਸ਼ਨ ਦਾ ਸਮਾਨ ਸੜ ਕੇ ਸਵਾਹ ਹੋ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ |