29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਹੋਏ ਦਸਤਾਰ ਸਜਾਉਣ ਮੁਕਾਬਲੇ <br/>

ਦਸਤਾਰ ਸਜਾਉਣ ਮੁਕਾਬਲੇ ਵਿਚ ਮੋਹਰੀ ਰਹੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀ | ਤਸਵੀਰ : ਵਿਨੋਦ ਕਲਸੀ <br/> 26-11-2025
ਭਦੌੜ, 25 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕਰਵਾਇਆ ਗਿਆ ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ | ਇਸ ਸਮੇਂ ਕਰਵਾਏ ਦਸਤਾਰ ਸਜਾਉਣ ਮੁਕਾਬਲੇ ਦੇ ਜੂਨੀਅਰ ਵਰਗ ਵਿਚ ਰਣਵੀਰ ਸਿੰਘ, ਜੈਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸੀਨੀਅਰ ਵਰਗ ਵਿਚ ਜਗਸੀਰ ਸਿੰਘ, ਬੀਰਦਵਿੰਦਰ ਸਿੰਘ ਅਤੇ ਹਰਭਜਨ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਕਵੀਸ਼ਰੀ ਗਾਇਣ ਵਿਚ ਕਰਨਵੀਰ ਸਿੰਘ, ਤਨਵੀਰ ਕੌਰ, ਮੁਸਕਾਨ ਕੌਰ ਅਤੇ ਵਰਿੰਦਰ ਸਿੰਘ ਦੀਆਂ ਟੀਮਾਂ ਮੋਹਰੀ ਰਹੀਆਂ | ਗੀਤ ਮੁਕਾਬਲੇ ਵਿਚ ਹਰਸਿਮਰਤ ਕੌਰ, ਗੁਰਨੂਰ ਕੌਰ, ਵਰਿੰਦਰ ਸਿੰਘ, ਜਸਪਿੰਦਰ ਸਿੰਘ, ਮਨਿੰਦਰਜੀਤ ਕੌਰ, ਬਲਜਿੰਦਰ ਕੌਰ ਅਤੇ ਜਸਪਿੰਦਰ ਸਿੰਘ ਦੀਆਂ ਟੀਮਾਂ ਨੇ ਧਾਕ ਜਮਾਈ | ਕਵਿਤਾ ਉਚਾਰਨ ਮੁਕਾਬਲੇ ਵਿਚ ਨਮਨਦੀਪ ਕੌਰ, ਜਾਨਵੀ ਮਾਥੁਰ, ਜਸਪ੍ਰੀਤ ਕੌਰ, ਰਾਜਿੰਦਰ ਕੌਰ, ਸਪਨਦੀਪ ਕੌਰ, ਜਸਕਰਨ ਸਿੰਘ, ਲਖਵੀਰ ਸਿੰਘ ਅਤੇ ਰੁਪਿੰਦਰ ਕੌਰ ਦੀ ਚੜ੍ਹਤ ਰਹੀ | ਮੰਚ ਸੰਚਾਲਕ ਦੇ ਫ਼ਰਜ਼ ਹਰਪ੍ਰੀਤ ਕੌਰ ਤੇ ਸਰਬਜੀਤ ਕੌਰ ਨੇ ਬਾਖ਼ੂਬੀ ਨਿਭਾਏ ਜਦ ਕਿ ਨਵਦੀਪ ਕੌਰ ਅਤੇ ਅਰਵਿੰਦਰ ਸਿੰਘ ਨੇ ਸਟੇਜ ਸਜਾਉਣ ਦੀ ਸੇਵਾ ਸ਼ਾਨਦਾਰ ਢੰਗ ਨਾਲ ਨਿਭਾਈ | ਇਸ ਸਮੇਂ ਬੋਲਦਿਆਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ, ਜਸਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਨੌਵੇਂ ਪਾਤਸ਼ਾਹ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਘਨੱਈਆ ਜੀ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਭਰਵੀਂ ਰੌਸ਼ਨੀ ਪਾਈ |

ਪਿਛਲੀ ਖ਼ਬਰ ਠੇਕੇਦਾਰਾਂ ਦੀ ਗੁੰਡਾਗਰਦੀ ਨਾਲ ਵੇਚੇ ਜਾ ਰਹੇ ਨਸ਼ੇ ਸੰਬੰਧੀ ਕਾਰਵਾਈ ਕਰਵਾਉਣ ਸੰਬੰਧੀ ਮੰਗ ਅਗਲੀ ਖ਼ਬਰ ਪਿੰਡ ਗਹਿਲ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਡਾ. ਇੰਦਰਬੀਰ ਸਿੰਘ ਨਿੱਝਰ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।