29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਵਿਧਾਇਕਾ ਭਰਾਜ ਨੇ ਲਾਇਬ੍ਰੇਰੀ ਅਤੇ ਪਾਰਕ ਦਾ ਕੀਤਾ ਉਦਘਾਟਨ

ਅਜੀਤ ਡੈਸਕ 26-11-2025
ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸ਼ਹਿਰ ਵਿਚ ਲਾਇਬਰੇਰੀ ਅਤੇ ਪਾਰਕ ਦਾ ਉਦਘਾਟਨ ਕੀਤਾ | ਇਨ੍ਹਾਂ ਸਮਾਗਮਾਂ 'ਤੇ ਬੋਲਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਹਰ ਸ਼ਹਿਰ ਤੇ ਪਿੰਡ ਦੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਭਵਾਨੀਗੜ੍ਹ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸੇ ਕੜੀ ਤਹਿਤ ਇਹ ਮਹੱਤਵਪੂਰਨ ਪ੍ਰੋਜੈਕਟ ਪੂਰੇ ਕਰ ਕੇ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ | ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਲਾਇਬ੍ਰੇਰੀ ਨੂੰ ਆਧੁਨਿਕ ਸਹੂਲਤਾਂ ਨਾਲ ਤਿਆਰ ਕੀਤਾ ਗਿਆ ਹੈ | ਲਾਇਬ੍ਰੇਰੀ ਵਿਚ ਮੁੱਖ ਤੌਰ 'ਤੇ ਵਿਦਿਆਰਥੀਆਂ ਤੇ ਵੱਖ ਵੱਖ ਮੁਕਾਬਲਿਆਂ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਵਿਸ਼ੇਸ਼ ਥਾਂ, ਡਿਜ਼ੀਟਲ ਲਰਨਿੰਗ ਕੇਂਦਰ, ਕਿਤਾਬਾਂ ਦਾ ਵਿਸ਼ਾਲ ਸੰਗ੍ਰਹਿ, ਕੰਪਿਊਟਰ ਸਹੂਲਤਾਂ ਅਤੇ ਪੜ੍ਹਾਈ ਲਈ ਸੁਚੱਜਾ ਵਾਤਾਵਰਨ ਉਪਲਬਧ ਕਰਵਾਇਆ ਗਿਆ ਹੈ | ਉਨ੍ਹਾਂ ਮਾਹੀਆਂ ਪੱਤੀ ਵਿਖੇ ਪਾਰਕ ਦਾ ਉਦਘਾਟਨ ਵੀ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਜਗਸੀਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਲੱਖਾ ਫੱਗੂਵਾਲਾ, ਜਤਿੰਦਰ ਸਿੰਘ ਵਿੱਕੀ ਬਾਜਵਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਕਾਲਜਾਂ ਦੇ ਲੈਬ ਅਟੈਂਡਡੈਂਟ ਯੂਨੀਅਨ ਦੀ ਹੋਈ ਚੋਣ ਵਿਚ ਸੁਰਜੀਤ ਸਿੰਘ ਬਣੇ ਪ੍ਰਧਾਨ ਅਗਲੀ ਖ਼ਬਰ ਠੇਕੇਦਾਰਾਂ ਦੀ ਗੁੰਡਾਗਰਦੀ ਨਾਲ ਵੇਚੇ ਜਾ ਰਹੇ ਨਸ਼ੇ ਸੰਬੰਧੀ ਕਾਰਵਾਈ ਕਰਵਾਉਣ ਸੰਬੰਧੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।