ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਦੀ ਫ਼ਰਦ ਕੇਂਦਰ ਆਪਰੇਟਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਅਧੂਰੀਆਂ ਪਈਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਪਾ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਵਲੋਂ ਅੱਧੇ ਦਿਨ ਦੀ ਦੋ ਰੋਜ਼ਾ ਹੜਤਾਲ ਕਰ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ | ਇਸ ਮੌਕੇ ਫ਼ਰਦ ਕੇਂਦਰ ਦੇ ਨੁਮਾਇੰਦਿਆਂ ਗਗਨਦੀਪ ਸਿੰਘ, ਜਗਸੀਰ ਸਿੰਘ, ਸੰਦੀਪ ਸਿੰਘ ਅਤੇ ਪਰਮਿੰਦਰ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਹਨ | ਜਦ ਕਿ ਬਹੁਤ ਸਾਰੇ ਮੁਲਾਜ਼ਮ ਲੰਬੇ ਸਮੇਂ ਤੋਂ ਫ਼ਰਦ ਕੇਂਦਰ ਨਾਲ ਜੁੜੇ ਹਨ ਅਤੇ ਕਾਫ਼ੀ ਫ਼ਰਦ ਕੇਂਦਰ ਮੁਲਾਜ਼ਮਾਂ ਦੀ ਉਮਰ ਸੀਮਾ ਵੀ ਹੁਣ ਕਿਸੇ ਹੋਰ ਨੌਕਰੀ ਪ੍ਰਾਪਤ ਕਰਨ ਵਿਚ ਵੀ ਅਸਮਰਥ ਹੋ ਚੁੱਕੇ ਹਨ | ਉਨ੍ਹਾਂ ਦੇ ਪਰਿਵਾਰਾਂ ਦੇ ਗੁਜ਼ਾਰੇ ਸਥਿਤੀ ਦਿਨ ਬ ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਜਿਸ ਕਾਰਨ ਮੁਲਾਜ਼ਮਾਂ ਦੇ ਪਰਿਵਾਰਾਂ ਅਤੇ ਬੱਚਿਆ ਦਾ ਭਵਿੱਖ ਬਹੁਤ ਹੀ ਹਨੇਰੇ ਵਿਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਆਪਣੀਆਂ ਮੰਗਾਂ ਜਿਵੇਂ ਉਜਰਤ ਕਾਨੂੰਨ ਦੇ ਤਹਿਤ ਬਣਦੀ ਤਨਖ਼ਾਹ ਦਿੱਤੀ ਜਾਵੇ, ਜੇਕਰ ਕਿਸੇ ਵੀ ਓਪਰੇਟਰ ਨਾਲ ਕਿਸੇ ਕਿਸਮ ਦੀ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਪਿੱਛੇ ਉਸ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਆਉਣ ਵਾਲੇ ਸਮੇਂ ਵਿਚ ਓਪਰੇਟਰ ਨੂੰ ਅਤੇ ਉਸ ਦੇ ਪਰਿਵਾਰ ਨੂੰ ਬੀਮਾ ਪਾਲਿਸੀ ਦੇ ਅਧੀਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਕੰਪਿਊਟਰ ਅਪਰੇਟਰਾਂ ਦੀਆ ਸੇਵਾਵਾਂ ਨੂੰ ਵਿਭਾਗ ਅਧੀਨ ਲਿਆ ਜਾਵੇ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਉਕਤ ਮੰਗਾਂ ਵੱਲ ਵਿਭਾਗ ਦੁਆਰਾ ਧਿਆਨ ਕੇਂਦਰਿਤ ਨਾ ਕਰਨ ਕਾਰਨ ਅਤੇ ਵਿਭਾਗ ਦੁਆਰਾ ਜਥੇਬੰਦੀ ਨਾਲ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ | ਜਦਕਿ ਜਲ ਸਪਲਾਈ ਦੇ ਨੋਡਲ ਅਫ਼ਸਰ ਦੁਆਰਾ ਪਾਲਿਸੀ ਬਣਾ ਕੇ ਭੇਜਣ ਲਈ ਕਿਹਾ ਗਿਆ ਸੀ | ਪਰ ਉਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਠੇਕਾ ਸੰਘਰਸ਼ ਮੋਰਚਾ ਦੀ ਅਗਵਾਈ ਅਧੀਨ ਅੱਧੇ ਦਿਨ ਦੀ ਦੋ ਰੋਜ਼ਾ ਹੜਤਾਲ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ |