08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

200 ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ

ਅਜੀਤ ਡੈਸਕ 06-12-2025
ਬਰਨਾਲਾ, 5 ਦਸੰਬਰ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਵਿਖੇ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੀਆਂ ਦੋ ਔਰਤਾਂ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਗਿਆਨ ਸਿੰਘ ਨੂੰ ਸੂਚਨਾ ਮਿਲੀ ਕਿ ਲਛਮੀ ਕੌਰ, ਗੁਰਮੀਤ ਕੌਰ ਵਾਸੀਅਨ ਬਰਨਾਲਾ ਕਪਾਹ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ੀਲੀਆਂ ਗੋਲੀਆਂ ਵੇਚ ਰਹੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਔਰਤਾਂ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ ਅਗਲੀ ਖ਼ਬਰ ਵਿਦੇਸ਼ ਭੇਜਣ ਦੀ ਆੜ 'ਚ 25 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।