08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ

ਅਜੀਤ ਡੈਸਕ 06-12-2025
ਕੰਮਕਾਜ ਦਾ ਲਿਆ ਜਾਇਜ਼ਾ, ਗ਼ੈਰ-ਹਾਜ਼ਰ ਕਰਮਚਾਰੀਆਂ ਨੂੰ ਨੋਟਿਸ ਜਾਰੀ
ਬਰਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ -ਕਮ-ਕਮਿਸ਼ਨਰ ਨਗਰ ਨਿਗਮ ਬਰਨਾਲਾ ਸ੍ਰੀ ਟੀ. ਬੈਨਿਥ ਵਲੋਂ ਨਗਰ ਨਿਗਮ ਦਫ਼ਤਰ ਦਾ ਦੌਰਾ ਕੀਤਾ ਗਿਆ ਅਤੇ ਸਾਰੀਆਂ ਬਰਾਂਚਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਤੇ ਸਬੰਧਿਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ | ਜਿਹੜੇ ਕਰਮਚਾਰੀ ਗ਼ੈਰਹਾਜ਼ਰ ਪਾਏ ਗਏ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ | ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੇਟ-ਲਤੀਫੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਪ੍ਰਾਪਰਟੀ ਟੈਕਸ, ਲਾਇਸੈਂਸ, ਜਨਮ ਮੌਤ ਦਰ, ਬਿਲਡਿੰਗ, ਵਰਕਸ ਆਦਿ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਪੇਸ਼ ਨਾ ਆਉਣ ਦਿੱਤੀਆਂ ਅਤੇ ਇਨ੍ਹਾਂ ਪ੍ਰੋਜੈਕਟਾਂ 'ਤੇ ਤਰਜੀਹੀ ਆਧਾਰ 'ਤੇ ਕੰਮ ਕੀਤਾ ਜਾਵੇ | ਉਨ੍ਹਾਂ ਹਦਾਇਤ ਕਿ ਨਗਰ ਨਿਗਮ ਦੇ ਸਾਰੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿ ਲੋਕਾਂ ਨੂੰ ਸਮਾਂਬੱਧ ਅਤੇ ਸੁਚੱਜੇ ਤਰੀਕੇ ਨਾਲ ਸਹੂਲਤਾਂ ਅਤੇ ਸੇਵਾਵਾਂ ਦਿੱਤੀਆਂ ਜਾ ਸਕਣ |

ਪਿਛਲੀ ਖ਼ਬਰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਗਾਏ ਬੈਜ <br/> ਅਗਲੀ ਖ਼ਬਰ 200 ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।