07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਖਾਦੀ ਬੋਰਡ ਮੈਂਬਰ ਗੁਰਦੀਪ ਨਿਆਮਤਪੁਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਕੋਆਰਡੀਨੇਟਰ ਨਿਯੁਕਤ <br/>

ਗੁਰਦੀਪ ਸਿੰਘ ਨਿਆਮਤਪੁਰ <br/> 06-12-2025
ਅਮਰਗੜ•, 5 ਦਸੰਬਰ (ਜਤਿੰਦਰ ਮੰਨਵੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਅਮਰਗੜ•ਦੇ ਸਿਰਕੱਢ ਆਗੂ ਅਤੇ ਪੰਜਾਬ ਖਾਦੀ ਤੇ ਪਿੰਡ ਉਦਯੋਗ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ ਨੂੰ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮਹੱਤਵਪੂਰਨ ਨਿਯੁਕਤੀ ਲਈ ਗੁਰਦੀਪ ਸਿੰਘ ਨਿਆਮਤਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਅਮਰਗੜ•ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ•ਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਹਲਕਾ ਅਮਰਗੜ•ਦੀਆਂ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਰਣਧੀਰ ਸਿੰਘ ਮੁਹਾਲਾ, ਲਾਡੀ ਕੁੱਪ ਕਲਾਂ, ਗੋਗਾ ਜਾਗੋਵਾਲ, ਜਗਦੇਵ ਸੰਘੈਨ, ਸਰਪੰਚ ਕੁਲਵਿੰਦਰ ਬੇਗੋਵਾਲ, ਸਰਪੰਚ ਰੋਸੀ ਤੋਲੇਵਾਲ, ਸਰਪੰਚ ਗੋਪੀ ਨਿਆਮਤਪੁਰ, ਹਰਜੀਤ ਸਿੰਘ ਜੀਤਾ ਪੰਚ ਨਿਆਮਤਪੁਰ, ਹਰਵਿੰਦਰ ਸਿੰਘ ਪਮਾ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਚ ਆਗੂ, ਵਰਕਰ ਨੇ ਗੁਰਦੀਪ ਨਿਆਮਤਪੁਰ ਨੂੰ ਇਸ ਨਿਯੁਕਤੀ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਫੀਨਿਕਸ-2025 ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਾਲੀਆ ਸਕੂਲ ਵਿਖੇ ਕਰਵਾਏ ਖੇਡ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।