07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਲਾਕ ਸੰਮਤੀ ਜ਼ੋਨ ਕੁਤਬਾ ਤੋਂ 'ਆਪ' ਉਮੀਦਵਾਰ ਦਵਿੰਦਰ ਸਿੰਘ ਧਨੋਆ ਨੇ ਕੀਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ <br/>

ਮਹਿਲ ਕਲਾਂ ਵਿਖੇ ਰਿਟਰਨਿੰਗ ਅਫ਼ਸਰ ਬੇਅੰਤ ਸਿੰਘ ਸਿੱਧੂ ਕੋਲ ਆਪਣੇ ਕਾਗ਼ਜ਼ ਦਾਖਲ ਕਰਨ ਸਮੇਂ 'ਆਪ' ਉਮੀਦਵਾਰ ਦਵਿੰਦਰ ਸਿੰਘ ਧਨੋਆ ਤੇ ਸਾਥੀ | ਤਸਵੀਰ: ਅਵਤਾਰ ਸਿੰਘ ਅਣਖੀ <br/> 06-12-2025
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਮੁੱਖ ਸਲਾਹਕਾਰ ਦਵਿੰਦਰ ਸਿੰਘ ਧਨੋਆ ਨੇ ਬਲਾਕ ਸੰਮਤੀ ਦੇ ਜ਼ੋਨ ਕੁਤਬਾ ਤੋਂ ਅੱਜ ਮਹਿਲ ਕਲਾਂ ਵਿਖੇ ਰਿਟਰਨਿੰਗ ਅਫ਼ਸਰ ਐੱਸ.ਡੀ.ਐਮ ਬੇਅੰਤ ਸਿੰਘ ਸਿੱਧੂ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਉਮੀਦਵਾਰ ਧਨੋਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਦੇ ਆਧਾਰ 'ਤੇ ਸੂਬੇ ਦੇ ਲੋਕ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ | ਉਨ•ਾਂ ਵੋਟਰਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਰਾਂ ਦੀਆਂ ਆਸਾਂ ਉਮੀਦਾਂ ਉੱਪਰ ਖਰਾ ਉੱਤਰਨਗੇ | ਇਸ ਮੌਕੇ 'ਆਪ' ਆਗੂ ਕੁਲਵੰਤ ਸਿੰਘ ਲੋਹਗੜ•, ਸਿਕੰਦਰ ਸਿੰਘ ਕੁਤਬਾ, ਗੁਰਵਿੰਦਰ ਰਿੰਕੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ ਤੋਂ 'ਆਪ' ਅਤੇ ਅਕਾਲੀ ਦਲ ਲਈ ਦਰਾਣੀ-ਜਠਾਣੀ ਚੋਣ ਮੈਦਾਨ 'ਚ ਕੁੱਦੀਆਂ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਦੇ 25 ਜ਼ੋਨਾਂ ਲਈ ਕੁੱਲ 77 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਕੀਤੇ ਦਾਖ਼ਲ-ਚੋਣ ਅਧਿਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।