07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ ਤੋਂ 'ਆਪ' ਅਤੇ ਅਕਾਲੀ ਦਲ ਲਈ ਦਰਾਣੀ-ਜਠਾਣੀ ਚੋਣ ਮੈਦਾਨ 'ਚ ਕੁੱਦੀਆਂ <br/>

ਅਕਾਲੀ ਉਮੀਦਵਾਰ ਰਵਿੰਦਰ ਕੌਰ ਅਤੇ 'ਆਪ' ਉਮੀਦਵਾਰ ਕੁਲਦੀਪ ਕੌਰ | ਤਸਵੀਰ : ਤਰਸੇਮ ਸਿੰਘ ਗਹਿਲ <br/> 06-12-2025
ਮਹਿਲ ਕਲਾਂ, 5 ਦਸੰਬਰ (ਤਰਸੇਮ ਸਿੰਘ ਗਹਿਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਿੱਥੇ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਪਾਰਟੀ ਦੀ ਜਿੱਤ ਯਕੀਨੀ ਕਰਨ ਲਈ ਅੱਡੀ ਚੋਟੀ ਦਾ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ, ਉੱਥੇ ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ ਤੋਂ ਇੱਕੋ ਪਰਿਵਾਰ ਦੀਆਂ ਦਰਾਣੀ-ਜਠਾਣੀ ਦੋ ਵੱਖ-ਵੱਖ ਪਾਰਟੀਆਂ ਵਲੋਂ ਚੋਣ ਮੈਦਾਨ ਵਿਚ ਕੁੱਦ ਪਈਆਂ ਹਨ | ਦਰਾਣੀ ਤੇ ਜਠਾਣੀ ਵਿਚਕਾਰ ਮੁਕਾਬਲਾ ਦਿਲਚਸਪ ਬਣਦਾ ਜਾ ਰਿਹਾ ਹੈ, ਕਿ ਚੋਣ ਮੈਦਾਨ ਵਿਚ ਕੁੱਦੀਆਂ ਦੋਵੇਂ ਔਰਤਾਂ ਜਿਨ੍ਹਾਂ ਵਿਚੋਂ ਇਕ ਦਾ ਪਰਿਵਾਰਕ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਅਤੇ ਦੂਸਰੀ ਦਾ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ | ਜੇਕਰ ਗੱਲ ਦੋਵੇਂ ਉਮੀਦਵਾਰਾਂ ਦੀ ਕੀਤੀ ਜਾਵੇ ਤਾਂ ਕੁਲਦੀਪ ਕੌਰ ਪਤਨੀ ਸਰਪੰਚ ਸਰਬਜੀਤ ਸਿੰਘ ਸ਼ੰਭੂ ਨੇ ਆਮ ਆਦਮੀ ਪਾਰਟੀ ਅਤੇ ਰਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਸੁੱਖਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਜਦਕਿ ਤੀਸਰੇ ਉਮੀਦਵਾਰ ਪਰਮਜੀਤ ਕੌਰ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ | ਦਰਾਣੀ ਅਤੇ ਜਠਾਣੀ ਵਿਚਕਾਰ ਹੋ ਰਹੇ ਮੁਕਾਬਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਚੋਣ ਮੈਦਾਨ ਵਿਚ ਉੱਤਰੇ ਬੀਬੀ ਰਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਸੁੱਖਾ ਸਰਕਲ ਜਥੇਦਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਪਤਨੀ ਮੌਜੂਦਾ ਸਰਪੰਚ ਸਰਬਜੀਤ ਸਿੰਘ ਸ਼ੰਭੂ ਦੇ ਦਾਦੇ ਸਹੁਰੇ ਭਰਾ ਦੱਸੇ ਜਾ ਰਹੇ ਹਨ, ਦੋਵਾਂ ਪਰਿਵਾਰਾਂ ਵਿਚ ਆਪਸੀ ਥਵਾਕ ਵੀ ਚੰਗਾ ਦੱਸਿਆ ਜਾ ਰਿਹਾ ਹੈ, ਪ੍ਰੰਤੂ ਹੁਣ ਇਨ੍ਹਾਂ ਉਮੀਦਵਾਰਾਂ ਵਲੋਂ ਆਪਣੀਆਂ ਪਾਰਟੀਆਂ ਨੂੰ ਪਹਿਲ ਤੇ ਪਰਿਵਾਰਵਾਦ ਨੂੰ ਪਿੱਛੇ ਕਰ ਦਿੱਤਾ ਹੈ | ਇਸ ਸਮੇਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕੁਲਦੀਪ ਕੌਰ ਦੇ ਪਤੀ ਸਰਬਜੀਤ ਸਿੰਘ ਸ਼ੰਭੂ ਸਰਪੰਚ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਇਆ ਜਾ ਰਿਹਾ ਹੈ, ਉਨ੍ਹਾਂ ਆਪਣੀ ਜਿੱਤ ਯਕੀਨੀ ਹੋਣ ਦਾ ਦਾਅਵਾ ਵੀ ਕੀਤਾ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਕੌਰ ਦੇ ਪਤੀ ਸੁਖਵਿੰਦਰ ਸਿੰਘ ਸੁੱਖਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਰਿਵਾਰ ਨਾਲ ਜ਼ਿਆਦਾ ਅਹਿਮੀਅਤ ਪਾਰਟੀ ਨੂੰ ਦਿੱਤੀ ਗਈ ਹੈ, ਕਿਉਂਕਿ ਉਨ੍ਹਾਂ ਦਾ ਪਰਿਵਾਰ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਬਤੌਰ ਸੇਵਾਦਾਰ ਸੇਵਾਵਾਂ ਨਿਭਾ ਰਿਹਾ ਹੈ | ਇਸ ਸਮੇਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਦੇ ਪਤੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਧੱਕੇਸ਼ਾਹੀ ਨਾ ਕੀਤੀ ਤਾਂ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ |

ਪਿਛਲੀ ਖ਼ਬਰ ਅਕਾਲੀ ਉਮੀਦਵਾਰ ਰਵਿੰਦਰ ਕੌਰ ਖੜਕੇ ਕੇ ਨੇ ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ ਲਈ ਕਾਗ਼ਜ਼ ਕੀਤੇ ਦਾਖ਼ਲ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਕੁਤਬਾ ਤੋਂ 'ਆਪ' ਉਮੀਦਵਾਰ ਦਵਿੰਦਰ ਸਿੰਘ ਧਨੋਆ ਨੇ ਕੀਤੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।