07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

8 ਦੇ ਧਰਨੇ ਦੀ ਤਿਆਰੀ 'ਚ ਭਾਕਿਯੂ ਉਗਰਾਹਾਂ ਵਲੋਂ ਪਿੰਡ-ਪਿੰਡ ਮੀਟਿੰਗਾਂ <br/>

ਅਜੀਤ ਡੈਸਕ 06-12-2025
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 8 ਦਸੰਬਰ ਨੂੰ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿਚ ਸਬ-ਡਵੀਜ਼ਨ ਪੱਧਰ 'ਤੇ ਧਰਨੇ ਦੀ ਤਿਆਰੀ ਨੂੰ ਲੈ ਕੇ ਪਿੰਡ ਹਮੀਦੀ ਗੁਰਮ, ਗੁੰਮਟੀ ਅਤੇ ਨੰਗਲ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਨਾਹਰ ਸਿੰਘ ਗੁੰਮਟੀ, ਜੱਜ ਸਿੰਘ ਗਹਿਲ, ਕੁਲਜੀਤ ਸਿੰਘ ਵਜੀਦਕੇ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਇਹ ਬਿੱਲ ਖਪਤਕਾਰਾਂ, ਕਿਸਾਨਾਂ ਅਤੇ ਬਿਜਲੀ ਕਰਮਚਾਰੀਆਂ ਉੱਤੇ ਵੱਡਾ ਬੋਝ ਪਾਉਂਦਾ ਹੈ | ਜਿਸ ਨਾਲ ਪਿੰਡ ਪੱਧਰ ਦੀਆਂ ਸੇਵਾਵਾਂ ਅਤੇ ਨੌਕਰੀਆਂ ਸਿੱਧੇ ਪ੍ਰਭਾਵਿਤ ਹੋਣਗੀਆਂ | ਇਸੇ ਸੰਦਰਭ ਵਿਚ 8 ਦਸੰਬਰ ਦੇ ਧਰਨਿਆਂ ਨੂੰ ਸਫਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਵੰਡ ਕੇ ਹਰੇਕ ਪਿੰਡ ਤੋਂ ਵੱਡੇ ਕਾਫ਼ਲੇ ਤਿਆਰ ਕਰ ਕੇ ਧਰਨੇ ਵਿਚ ਪਹੁੰਚਿਆ ਜਾਵੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਵਾਪਸ ਨਹੀਂ ਲੈਂਦੀ ਤਾਂ ਯੂਨੀਅਨ ਰਾਜ ਪੱਧਰ 'ਤੇ ਹੋਰ ਵੱਡਾ ਸੰਘਰਸ਼ ਸ਼ੁਰੂ ਕਰਨ ਤੋਂ ਪਿੱਛੇ ਨਹੀਂ ਹਟੇਗੀ | ਉਨ੍ਹਾਂ ਉਨ੍ਹਾਂ ਕਿਸਾਨਾਂ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਵਿਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਬਰਨਾਲਾ ਦਾ ਨੌਜਵਾਨ ਨਵਜੋਤ ਸਿੰਘ ਚਹਿਲ ਕੈਨੇਡੀਅਨ ਨੇਵੀ ਵਿਚ ਲੈਫ਼ਟੀਨੈਂਟ ਬਣਿਆ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਮੈਨੇਜਮੈਂਟ ਕਮੇਟੀ ਦੀ ਹੋਈ ਸਾਲਾਨਾ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।