07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ <br/>

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਦੌਰਾਨ ਆਗੂ | ਅਜੀਤ ਤਸਵੀਰ <br/> 06-12-2025
ਬਰਨਾਲਾ, 5 ਦਸੰਬਰ (ਅਸ਼ੋਕ ਭਾਰਤੀ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ•ਾ ਬਰਨਾਲਾ ਦੀ ਮੀਟਿੰਗ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਧਨੌਲਾ ਰੋਡ ਵਿਖੇ ਜੱਗਾ ਸਿੰਘ ਪ੍ਰਧਾਨ ਸ਼ਹਿਰੀ ਮੰਡਲ ਬਰਨਾਲਾ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸੂਬਾ ਆਗੂ ਸ਼ਿੰਦਰ ਧੌਲਾ, ਰੂਪ ਚੰਦ ਤਪਾ, ਮੋਹਣ ਸਿੰਘ ਛੰਨਾਂ, ਬਲਵੰਤ ਸਿੰਘ ਬਰਨਾਲਾ, ਗੌਰੀ ਸ਼ੰਕਰ, ਜਗਦੀਸ਼ ਸਿੰਘ ਨਾਈਵਾਲਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ ਸੋਧ ਬਿਲ-2025 ਬਿੱਲ ਨਿਗਮੀਕਰਨ ਤੋਂ ਨਿੱਜੀਕਰਨ ਵੱਲ ਕੇਂਦਰ ਸਰਕਾਰ ਦੀ ਵੱਡੀ ਪੁਲਾਂਘ ਹੈ | ਇਹ ਸੋਧ ਬਿੱਲ ਲਾਗੂ ਹੋਣ ਨਾਲ ਪੰਜਾਬ ਦੇ ਬਿਜਲੀ ਕਾਮਿਆਂ ਸਮੇਤ 3 ਕਰੋੜ ਲੋਕ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਣਗੇ | ਵੰਡ ਦੇ ਖੇਤਰ ਵਿਚ ਨਿੱਜੀ ਕੰਪਨੀਆਂ ਦੇ ਆਉਣ ਨਾਲ ਮੁਕਾਬਲੇਬਾਜ਼ੀ ਦਾ ਦੌਰ ਸ਼ੁਰੂ ਹੋ ਜਾਵੇਗਾ | ਕਿਸਾਨਾਂ ਅਤੇ ਹੋਰ ਵਰਗਾਂ ਨੂੰ ਹਾਸਲ ਸਬਸਿਡੀਆਂ ਦਾ ਭੋਗ ਪਾਉਣ ਲਈ ਰਾਹ ਪੱਧਰਾ ਹੋ ਜਾਵੇਗਾ | ਬੂਟਾ ਸਿੰਘ ਛੰਨਾਂ, ਤਰਸੇਮ ਦਾਸ ਬਾਵਾ, ਜਗਮੀਤ ਸਿੰਘ ਧਨੇਰ, ਰਾਮਪਾਲ ਸਿੰਘ ਧਨੌਲਾ ਅਤੇ ਤੀਰਥ ਦਾਸ ਆਦਿ ਬੁਲਾਰਿਆਂ ਨੇ ਸਾਰੇ ਪੈਨਸ਼ਨਰਜ਼ ਸਾਥੀਆਂ ਨੂੰ ਬਰਨਾਲਾ, ਮਹਿਲ ਕਲਾਂ, ਭਦੌੜ, ਤਪਾ ਅਤੇ ਧਨੌਲਾ ਦਫ਼ਤਰਾਂ ਵਿਚ 8 ਦਸੰਬਰ 2025 ਨੂੰ ਰੈਲੀਆਂ ਕਰ ਕੇ ਬਿਜਲੀ ਸੋਧ ਬਿਲ-2025 ਦੀਆਂ ਕਾਪੀਆਂ ਸਾੜਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ | ਪਾਵਰਕਾਮ ਵਿਚ 15-15, ਸਾਲ ਤੋਂ ਕੰਮ ਕਰ ਰਹੇ ਠੇਕਾ ਆਧਾਰਤ ਸੀ.ਐਚ.ਬੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਇਨ•ਾਂ ਕਾਮਿਆਂ ਨੂੰ ਪਾਵਰਕਾਮ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਖ਼ਾਲੀ ਪਈਆਂ ਟੈਕਨੀਕਲ ਕਾਮਿਆਂ ਦੀਆਂ ਅਸਾਮੀਆਂ ਵਿਰੁੱਧ ਤਾਇਨਾਤ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬੇਟੀ ਰਾਧਿਕਾ ਜਿੰਦਲ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਆਗੂਆਂ, ਵੱਡੀ ਗਿਣਤੀ 'ਚ ਲੋਕਾਂ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਬਾਬਾ ਸੇਖ ਫ਼ਰੀਦ ਹਾਈ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।