06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਾਇੰਸ ਪ੍ਰਦਰਸ਼ਨੀ ਵਿਚ ਹਾਈ ਸਕੂਲ ਨੈਣੇਵਾਲ ਨੇ ਪ੍ਰਾਪਤ ਕੀਤਾ ਤੀਜਾ ਸਥਾਨ <br/>

ਮੁੱਖ ਅਧਿਆਪਕ ਸੁਰੇਸ਼ਟਾ ਸ਼ਰਮਾ ਵਿਦਿਆਰਥੀਆਂ ਦਾ ਸਨਮਾਨ ਕਰਨ ਸਮੇਂ | ਤਸਵੀਰ : ਰਜਿੰਦਰ ਬੱਤਾ <br/> 06-12-2025
ਭਦੌੜ, 5 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਸ਼ਟਰੀ ਅਭਿਸਕਾਰ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਮਿਡਲ ਵਰਗ ਦੇ ਮੁਕਾਬਲਿਆਂ ਵਿਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਗੁਣਤਾਸਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਸੁਰੇਸ਼ਟਾ ਰਾਣੀ ਨੇ ਸਵੇਰ ਦੀ ਸਭਾ ਦੌਰਾਨ ਜੇਤੂ ਵਿਦਿਆਰਥੀ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਸਕੂਲ ਦੇ ਗਾਈਡ ਅਧਿਆਪਕ ਸੁਖਵੀਰ ਸਿੰਘ ਅਤੇ ਸੁਰਜੀਤ ਸਿੰਘ ਦੁਆਰਾ ਬੱਚੇ ਉਪਰ ਕੀਤੀ ਸਖ਼ਤ ਮਿਹਨਤ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਵਧਾਈ ਦਿੱਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਨਾਲ ਸਬੰਧਿਤ ਹੋਰ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਬੱਚਿਆਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਜਾ ਸਕੇ | ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਐੱਚ.ਡੀ.ਐਫ.ਸੀ. ਬੈਂਕ ਵਲੋਂ ਲਗਾਇਆ ਗਿਆ 17ਵਾਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।