08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪਿੰਡ ਚੀਮਾ ਸਮੇਤ ਕਈ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ <br/>

ਪਿੰਡ ਚੀਮਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੀ ਹੋਈ ਜ਼ਿਲ੍ਹਾ ਆਗੂ ਸੰਦੀਪ ਕੌਰ ਪੱਤੀ ਤੇ ਹਾਜ਼ਰ ਲੋਕਾਂ ਦਾ ਇਕੱਠ | ਤਸਵੀਰ : ਸੋਨੀ ਚੀਮਾ <br/> 07-12-2025
ਟੱਲੇਵਾਲ, 6 ਦਸੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਕਮੇਟੀ ਵਲੋਂ 8 ਦਸੰਬਰ ਦੇ ਉਲੀਕੇ ਪੋ੍ਰਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਦੌਰਾ ਲਗਾਤਾਰ ਜਾਰੀ ਹੈ | ਇਸੇ ਕੜੀ ਦੇ ਚੱਲਦਿਆਂ ਪਿੰਡ ਚੀਮਾ ਸਮੇਤ ਕਈ ਪਿੰਡਾਂ ਵਿਚ ਜੱਥੇਬੰਦੀ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਬਦਰਾ, ਸੰਦੀਪ ਕੌਰ ਪੱਤੀ ਜ਼ਿਲ੍ਹਾ ਆਗੂ, ਦਰਸ਼ਨ ਸਿੰਘ ਚੀਮਾ ਬਲਾਕ ਆਗੂ ਅਤੇ ਹਰੀ ਸਿੰਘ ਭਗਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੈਂਟਰ ਦੀ ਸਰਕਾਰ ਦੀ ਤਰਫ਼ੋਂ ਬਿਜਲੀ ਸਬੰਧੀ ਇਕ ਬਿੱਲ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ | ਇਹ ਬਿਲ ਕਾਨੂੰਨ ਦਾ ਰੂਪ ਧਾਰ ਕੇ ਬਿਜਲੀ ਨੂੰ ਕਾਰਪੋਰੇਟ ਜਗਤ ਦੇ ਹਵਾਲੇ ਕਰਨ ਵਾਸਤੇ ਅਹਿਮ ਰੋਲ ਅਦਾ ਕਰੇਗਾ | ਉਨ੍ਹਾਂ ਕਿਹਾ ਜੇ ਬਿਜਲੀ ਦਾ ਨਿੱਜੀਕਰਨ ਹੋ ਜਾਂਦਾ ਹੈ ਤਾਂ ਬਿਜਲੀ ਬਹੁਤ ਮਹਿੰਗੀ ਹੋ ਜਾਵੇਗੀ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ | ਜਿਸ ਦੇ ਵਿਰੋਧ ਵਿਚ ਐੱਸ.ਕੇ.ਐੱਮ ਦੇ ਸੱਦੇ 'ਤੇ ਪੂਰੇ ਸੂਬੇ ਵਿਚ ਐਸ.ਡੀ.ਓਜ਼ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | ਜਿਸ ਲਈ ਪਿੰਡਾਂ ਵਿਚੋਂ ਹਰ ਵਰਗ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਮੌਕੇ ਆਗੂਆਂ ਹਾਜ਼ਰ ਲੋਕਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਉਕਤ ਧਰਨਿਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕਰਨ ਲਈ ਪ੍ਰੇਰਿਆ | ਇਸ ਮੌਕੇ ਜੱਗੀ ਢਿੱਲੋਂ ਇਕਾਈ ਪ੍ਰਧਾਨ, ਗੋਰਾ ਸਿੰਘ ਚੀਮਾ, ਗਾਮਾ ਸਿੰਘ, ਜਰਨੈਲ ਸਿੰਘ, ਪੱਪੂ ਪੰਡਤ, ਨਛੱਤਰ ਸਿੰਘ, ਮੇਜਰ ਸਿੰਘ, ਜੋਰਾ ਸਿੰਘ, ਘੋਨਾ ਸਿੰਘ, ਤਾਰਾ ਸਿੰਘ, ਲੀਲਾ ਸਿੰਘ, ਜੰਗੀਰ ਸਿੰਘ, ਮੱਘਰ ਸਿੰਘ, ਜੰਟਾ ਸਿੰਘ, ਇੰਦਰਜੀਤ ਸ਼ਰਮਾ, ਮਹਿੰਦਰ ਸਿੰਘ ਤੋਂ ਇਲਾਵਾ ਜੱਥੇਬੰਦੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਵਿਗਿਆਨ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਨਸ਼ਾ ਮੁਕਤੀ ਮੋਰਚਾ ਦੇ ਸੰਗਠਨ ਵਿਚ ਮਾਲਵਾ ਵੈਸਟ ਜ਼ੋਨ ਦਾ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੂੰ ਵਾਈਸ ਕੋਆਰਡੀਨੇਟਰ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।