22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਧੌਲਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ <br/>

ਅਜੀਤ ਡੈਸਕ 22-12-2025
ਰੂੜੇਕੇ ਕਲਾਂ, 21 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਪਿੰਡ ਧੌਲਾ ਦੇ ਕਈ ਪਰਿਵਾਰ ਸਾਬਕਾ ਸਰਪੰਚ ਤਰਸੇਮ ਸਿੰਘ ਸੇਮੀ, ਰਤਨ ਸਟੂਡੀਓ ਧੌਲਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ | ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਘਟੀਆ ਰਾਜ ਪ੍ਰਬੰਧ ਤੋਂ ਮੋਹ ਭੰਗ ਹੋ ਚੁੱਕਿਆ ਹੈ | ਜਿਸ ਕਰ ਕੇ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ ਹਨ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪੰਜਾਬ ਦੇ ਇਕ ਵੀ ਕਿਸਾਨ ਨੂੰ ਮੋਟਰ ਟਿਊਬਵੈੱਲ ਕੁਨੈਕਸ਼ਨ ਨਹੀਂ ਦਿੱਤਾ ਹੈ | ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਕਿਸਾਨਾਂ ਨੂੰ ਸਰਕਾਰ ਦੇ ਪਹਿਲੇ ਮਹੀਨੇ ਹੀ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ | ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲੇ ਸੁਰਿੰਦਰਪਾਲ ਸਿੰਘ ਸੋਨੀ, ਯੁਵਰਾਜ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ ਕਾਲਾ, ਅੰਮਿ੍ਤਪਾਲ ਸਿੰਘ, ਗੁਰਮੀਤਪਾਲ ਕੌਰ, ਲਖਵਿੰਦਰ ਸਿੰਘ, ਮੈਂਬਰ ਕਾਲਾ ਸਿੰਘ, ਪਵਨ ਕੁਮਾਰ, ਮੱਖਣ ਸਿੰਘ ਖ਼ਾਲਸਾ, ਕਾਲਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਕਾਲੀ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਗੁ: ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 1 ਤੋਂ 4 ਜਨਵਰੀ ਤੱਕ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।