22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਮਾਤਾ ਗੁਜਰ ਕੌਰ, ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ | ਤਸਵੀਰ : ਅਵਤਾਰ ਸਿੰਘ ਅਣਖੀ <br/> 22-12-2025
ਮਹਿਲ ਕਲਾਂ, 21 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਖੂਹੀਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਗਹਿਲਾਂ ਨੇ ਮਹਾਨ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਨੌਜਵਾਨ ਵਰਗ ਨੂੰ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਖ਼ਿਲਾਫ਼ ਇੱਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ | ਵਿਸ਼ਾਲ ਨਗਰ ਕੀਰਤਨ ਦਾ ਹਰ ਪੜਾਅ ਉਪਰ ਸੰਗਤਾਂ ਨੇ ਭਰਵਾਂ ਸੁਆਗਤ ਕਰਦਿਆਂ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ | ਇਸ ਮੌਕੇ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 21 ਦਸੰਬਰ, ਐਤਵਾਰ ਨੂੰ ਗੁਰਦੁਆਰਾ ਖੂਹੀਸਰ ਸਾਹਿਬ ਕਿ੍ਪਾਲ ਸਿੰਘ ਵਾਲਾ ਵਿਖੇ ਹੋ ਰਹੇ ਹਨ | ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ | ਇਸ ਸਮੇਂ ਸੰਤ ਬਾਬਾ ਭਰਪੂਰ ਸਿੰਘ ਸੇਖਾ ਝਲੂਰ, ਬਾਬਾ ਹਰਵਿੰਦਰ ਸਿੰਘ ਭੈਣੀ ਵੜਿੰਗਾਂ, ਬਾਬਾ ਸਤਵੀਰ ਸਿੰਘ ਹਲਵਾਰੇ ਵਾਲੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਇਸ ਮੌਕੇ ਪ੍ਰਧਾਨ ਇਤਬਾਰ ਸਿੰਘ, ਰਾਜੂ ਸਿੰਘ, ਹਰਪ੍ਰੀਤ ਸਿੰਘ ਗੋਰਾ, ਜਸਵੰਤ ਸਿੰਘ ਸੰਧੂ, ਜੀਤ ਸਿੰਘ, ਗੁਰਦੇਵ ਸਿੰਘ, ਗਗਨਦੀਪ ਸਿੰਘ, ਵਰਿੰਦਰ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ, ਸੁਖਪਾਲ ਸਿੰਘ, ਪਰਵਿੰਦਰ ਸਿੰਘ, ਲਖਵੀਰ ਸਿੰਘ, ਕਿ੍ਸ਼ਨ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ, ਗੁਰਤੇਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ 1975 ਬੈਚ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਮਨਾਈ ਗੋਲਡਨ ਜੁਬਲੀ ਬਚਪਨ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਨੂੰ ਕੀਤਾ ਤਾਜ... ਅਗਲੀ ਖ਼ਬਰ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।