17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਸਰਦੀ ਤੋਂ ਬਚਾਅ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 23-12-2025
ਬਰਨਾਲਾ, 22 ਦਸੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਸਰਦੀ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਵਿਚ ਆਮ ਤੌਰ 'ਤੇ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ, ਅਧਿਆਪਕ ਨਰਾਇਣ ਗਰਗ ਨੇ ਕਿਹਾ ਕਿ ਸਰਦੀਆਂ ਵਿਚ ਠੰਢ ਕਾਰਨ ਸਰੀਰ ਦੀ ਰੋਗ-ਰੋਕੂ ਸ਼ਕਤੀ ਕਮਜ਼ੋਰ ਹੋ ਸਕਦੀ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਰਹਿਣਾ ਬਹੁਤ ਜ਼ਰੂਰੀ ਹੈ | ਉਹ ਹਮੇਸ਼ਾ ਗਰਮ ਅਤੇ ਸਾਫ਼-ਸੁਥਰੇ ਕੱਪੜੇ ਪਹਿਨਣ, ਸਿਰ, ਗਲਾ ਅਤੇ ਕੰਨਾਂ ਨੂੰ ਢੱਕ ਕੇ ਰੱਖਣ ਅਤੇ ਠੰਢੇ ਮੌਸਮ ਵਿਚ ਨੰਗੇ ਪੈਰ ਨਾ ਘੁੰਮਣ | ਉਨ੍ਹਾਂ ਨੇ ਗਰਮ ਪਾਣੀ ਪੀਣ, ਤਾਜ਼ਾ ਅਤੇ ਪੌਸ਼ਟਿਕ ਭੋਜਨ ਖਾਣ, ਹਰੀਆਂ ਸਬਜ਼ੀਆਂ, ਫਲ ਅਤੇ ਦੁੱਧ ਦੀ ਵਰਤੋਂ ਵਧਾਉਣ 'ਤੇ ਖ਼ਾਸ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਦੀਆਂ ਵਿਚ ਜ਼ੁਕਾਮ, ਖੰਘ, ਬੁਖ਼ਾਰ ਅਤੇ ਗਲੇ ਦੀ ਇਨਫੈਕਸ਼ਨ ਆਮ ਸਮੱਸਿਆਵਾਂ ਹਨ, ਪਰ ਜੇ ਸਮੇਂ ਸਿਰ ਸਾਵਧਾਨੀ ਅਪਣਾਈ ਜਾਵੇ ਤਾਂ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ |

ਪਿਛਲੀ ਖ਼ਬਰ ਸੀ.ਪੀ.ਆਈ.ਐੱਮ. ਅਤੇ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਵਲੋਂ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ ਲਈ ਨਵਾਂ ਕਾਨੂੰਨ ਬਣਾਉਣ... ਅਗਲੀ ਖ਼ਬਰ ਰੇਲਵੇ ਨਾਲ ਸੰਬੰਧਿਤ ਮੁੱਦਿਆਂ ਅਤੇ ਮੰਗਾਂ ਸੰਬੰਧੀ ਵਫ਼ਦ ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਸੌਂਪਿਆ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।