17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਜ਼ਦੂਰ ਤੇ ਕਿਸਾਨ ਮਾਰੂ ਬਿੱਲਾਂ, ਕਾਨੂੰਨਾਂ ਖ਼ਿਲਾਫ਼ 27 ਦਸੰਬਰ ਨੂੰ ਸੀਟੂ ਵਲੋਂ ਮਹਾਂ ਕਨਵੈਨਸ਼ਨ-ਅÏਲਖ <br/>

ਅਜੀਤ ਡੈਸਕ 23-12-2025
ਮਲੇਰਕੋਟਲਾ, 22 ਦਸੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਤਿੰਨ ਜ਼ਿਲਿ੍ਹਆਂ ਮਲੇਰਕੋਟਲਾ, ਸੰਗਰੂਰ ਤੇ ਬਰਨਾਲਾ ਦੀ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਚੋਣਵੇਂ ਆਗੂਆਂ ਦੀ ਮੀਟਿੰਗ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ ਜੋ ਕਿ ਸੰਗਰੂਰ ਜੇਲ੍ਹ ਵਿਚ ਬੰਦ ਹਨ, ਨੂੰ ਰਿਹਾਅ ਕਰਵਾਉਣ ਦੇ ਸਬੰਧ ਵਿਚ ਸੀਟੂ ਦੇ ਜ਼ਿਲ੍ਹਾ ਪ੍ਰਧਾਨ (ਮਲੇਰਕੋਟਲਾ, ਸੰਗਰੂਰ ਤੇ ਬਰਨਾਲਾ) ਅਤੇ ਸੂਬਾਈ ਮੀਤ ਪ੍ਰਧਾਨ ਪਿ੍ੰਸੀਪਲ ਜੋਗਿੰਦਰ ਸਿੰਘ ਅÏਲਖ ਦੀ ਪ੍ਰਧਾਨਗੀ ਹੇਠ ਹੋਈ | ਜਿੱਥੇ ਫੈਸਲਾ ਹੋਇਆ 27 ਦਸੰਬਰ ਨੂੰ ਭਵਾਨੀਗੜ੍ਹ ਵਿਖੇ ਮਹਾਂ ਕਨਵੈੇੱਨਸ਼ਨ ਕੀਤੀ ਜਾਵੇਗੀ | ਸੀਟੂ ਦੇ ਸੂਬਾਈ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਨਿੰਦਿਆਂ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਦੀ ਹੜਤਾਲ ਖੁਲ੍ਹਵਾਉਣ ਸਮੇਂ ਕੱਚੇ ਕਾਮਿਆਂ ਦੀ ਜਥੇਬੰਦੀ ਨਾਲ ਗਿ੍ਫ਼ਤਾਰ ਕੀਤੇ ਸਾਰੇ ਕੱਚੇ ਕਾਮੇ ਜੋ ਕਿ ਪਟਿਆਲਾ ਅਤੇ ਸੰਗਰੂਰ ਜ਼ਿਲਿ੍ਹਆਂ ਦੀਆਂ ਜੇਲ੍ਹਾਂ ਵਿਚ ਬੰਦ ਸਨ, ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਹਾਲਾਂ ਵੀ ਜੋ 10 ਕਾਮੇ ਸੰਗਰੂਰ ਜ਼ਿਲ੍ਹੇ ਦੀ ਜੇਲ੍ਹ ਵਿਚ ਬੰਦ ਹਨ, ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਜਸਵਿੰਦਰ ਕੌਰ ਰਾਏਸਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲੇ ਅਗਲੀ ਖ਼ਬਰ ਦੀਵਾਨ ਟੋਡਰ ਮੱਲ ਵਿਰਾਸਤੀ ਫਾੳਾੂਡੇਸ਼ਨ ਵਲੋਂ ਸ਼ਹੀਦੀ ਦਿਹਾੜਿਆਂ ਸੰਬੰਧੀ ਵਿਸ਼ੇਸ਼ ਪ੍ਰਬੰਧ-ਕਾਹਨੇਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।