17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਠੰਢ ਤੋਂ ਬਚਾਅ ਲਈ ਦਿੱਤੀ ਜਾਣਕਾਰੀ <br/>

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਿੱਖਿਅਤ ਕਰਦੇ ਹੋਏ ਪਿ੍ੰਸੀਪਲ ਸਤੀਸ਼ ਕੁਮਾਰ ਪੱਖੋ ਕਲਾਂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 23-12-2025
ਰੂੜੇਕੇ ਕਲਾਂ, 22 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਠੰਢ ਤੋਂ ਬਚਣ ਲਈ ਸਿੱਖਿਅਤ ਕਰਨ ਲਈ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਮਾਪਿਆਂ ਨੂੰ ਸੰਸਥਾ ਦੇ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ, ਸੰਤੁਲਿਤ ਭੋਜਨ, ਸਾਫ-ਸਫ਼ਾਈ, ਬਿਮਾਰ ਹੋਣ 'ਤੇ ਇਲਾਜ ਪ੍ਰਬੰਧ, ਗਰਮ ਕੱਪੜੇ ਪਹਿਨਣ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਤੀਸ਼ ਕੁਮਾਰ, ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਗਤੀਵਿਧੀ ਇੰਚਾਰਜ ਕਿਰਨਜੀਤ ਕੌਰ ਤੋਂ ਇਲਾਵਾ ਅਧਿਆਪਕ ਤੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਸਿੱਧ ਭੋਇੰ ਰੂੜੇਕੇ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ 49ਵੀਂ ਜੂਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ 'ਚ ਕਰਨਵੀਰ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।