16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੱਖੋ ਕਲਾਂ ਵਿਖੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 23-12-2025
ਰੂੜੇਕੇ ਕਲਾਂ, 22 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਨਵਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗਤਕਾ ਪਾਰਟੀਆਂ ਨੇ ਸ਼ਾਸਤਰ ਵਿੱਦਿਆ ਦੇ ਜੌਹਰ ਦਿਖਾਏ | ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਲੰਗਰ ਲਗਾਏ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਭਾਜਪਾ ਵਲੋਂ ਮਹਿਲ ਕਲਾਂ ਹਲਕੇ 'ਚ ਸਰਗਰਮੀਆਂ ਤੇਜ਼ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।