16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ. ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ <br/>

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ | ਤਸਵੀਰ : ਵਿਨੋਦ ਕਲਸੀ <br/> 23-12-2025
ਭਦੌੜ, 22 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਬੀ.ਕਾਮ ਪਹਿਲਾ ਅਤੇ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਆਇਆ ਹੈ | ਕਮਰਸ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਗੁਰਮੀਤ ਕੌਰ ਨੇ ਦੱਸਿਆ ਕਿ ਹਰ ਵਾਰ ਦੀ ਤਰ•ਾਂ ਇਸ ਵਾਰ ਵੀ ਬੀ.ਕਾਮ. ਭਾਗ ਪਹਿਲਾ, ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕੋਮਲਪ੍ਰੀਤ ਕੌਰ ਨੇ 9.38 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ 8.88 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਨਵਪ੍ਰੀਤ ਕੌਰ ਨੇ 8.77 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਇਹ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਲਗਨ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਸ਼ਾਨਦਾਰ ਨਤੀਜਾ ਆਇਆ ਹੈ | ਉਨ•ਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪਾਸਪੋਰਟ ਵੀ ਪਛਾਣ ਦਾ ਇਕ ਸਾਧਨ, ਇਸ ਨੂੰ ਜਮ੍ਹਾਂ ਕਰਵਾਉਣ ਨੂੰ ਜ਼ਮਾਨਤ ਦੀ ਸ਼ਰਤ ਵਜੋਂ ਲਾਗੂ ਨਹੀਂ ਕੀਤਾ ਜਾ ਸਕਦਾ-ਹਾ... ਅਗਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੱਖੋ ਕਲਾਂ ਵਿਖੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।