30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਲੱੁਟ ਦੀ ਨੀਅਤ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸੇ ਦੀ ਮੰਗ ਕਰਨ ਦੇ ਮਾਮਲੇ 'ਚੋਂ ਇਕ ਬਰੀ

ਅਜੀਤ ਡੈਸਕ 24-12-2025
ਬਰਨਾਲਾ, 23 ਦਸੰਬਰ (ਨਰਿੰਦਰ ਅਰੋੜਾ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਸ੍ਰੀ ਅਨੂਪਮ ਗੁਪਤਾ ਦੀ ਅਦਾਲਤ ਵਲੋਂ ਲੱੁਟ ਦੀ ਨੀਅਤ ਨਾਲ ਸ਼ਰਾਬ ਦੇ ਠੇਕੇ ਦੇ ਕਰਿੰਦੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸੇ ਦੀ ਮੰਗ ਕਰਨ ਦੇ ਮਾਮਲੇ 'ਚ ਨਾਮਜ਼ਦ ਯਾਦਵਿੰਦਰ ਸਿੰਘ ਨੂੰ ਐਡਵੋਕੇਟ ਅਮਨਦੀਪ ਸਿੰਘ ਬਾਹੀਆ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਦੀਪ ਸਿੰਘ ਬਾਹੀਆ ਨੇ ਦੱਸਿਆ ਕਿ 6 ਸਤੰਬਰ 2020 ਨੂੰ ਥਾਣਾ ਸ਼ਹਿਣਾ ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਪੈਸੇ ਦੀ ਮੰਗ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ | ਜਿਸ ਵਿਚ ਯਾਦਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਕਰੀਬ 5 ਸਾਲ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਯਾਦਵਿੰਦਰ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |

ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।