30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬੀ.ਜੀ.ਐਸ. ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-12-2025
ਭਦੌੜ, 23 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਪੁਜੀ ਸਾਹਿਬ ਜੀ ਦੇ ਪਾਠ ਸੰਪੂਰਨ ਹੋਣ ਉਪਰੰਤ ਭਾਈ ਲਖਵੀਰ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੇ ਕੀਰਤਨ ਜਥੇ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵਿਦਿਆਰਥੀਆਂ ਨੂੰ ਪੂਰਨ ਚਾਨਣਾ ਪਾਉਂਦੇ ਹੋਏ ਹਮੇਸ਼ਾ ਲਈ ਇਨ੍ਹਾਂ ਸ਼ਹਾਦਤਾਂ ਨੂੰ ਦਿਲ ਵਿਚ ਸਮੋ ਕੇ ਰੱਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀਂ ਹਮੇਸ਼ਾ ਆਪਣੇ ਮਹਾਨ ਇਤਿਹਾਸ ਨਾਲ ਜੁੜੇ ਰਹੀਏ | ਇਸ ਮੌਕੇ ਸਕੂਲ ਦੇ ਵੱਖ-ਵੱਖ ਗਰੁੱਪਾਂ ਵਲੋਂ ਗੁਰਮਤਿ ਮਰਿਆਦਾ ਵਿਚ ਰਹਿ ਕੇ ਗੁਰਬਾਣੀ ਦੇ ਜਾਪ ਕਰ ਕੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਪਿ੍ੰਸੀਪਲ ਨਿਰਦੋਸ਼ ਰਲਹੱਨ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਫ਼ਰਜ਼ੰਦਾਂ ਤੋਂ ਇਹ ਸਿੱਖਿਆ ਲੈਣੀ ਚਾਹੀਦੀ ਹੈ ਕਿ ਛੋਟੀ ਉਮਰ ਦੇ ਜੀਵਨ ਵਿਚ ਮਹਾਨ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਸਾਨੂੰ ਆਪਣੇ ਜੀਵਨ ਵਿਚ ਉਨ੍ਹਾਂ ਦੇ ਦਿੱਤੇ ਸੰਦੇਸ਼ਾਂ ਨੂੰ ਧਾਰਨ ਕਰਨਾ ਚਾਹੀਦਾ ਤੇ ਆਪਣੇ ਜੀਵਨ ਵਿਚ ਗੁਰਬਾਣੀ ਦੇ ਸਿਧਾਂਤਾਂ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਾਰਥਿਕ ਕਰਨਾ ਚਾਹੀਦਾ ਹੈ | ਇਸ ਸਮੇਂ ਦੱੁਧ ਦਾ ਲੰਗਰ ਅਤੁੱਟ ਵਰਤਿਆ ਗਿਆ |

ਪਿਛਲੀ ਖ਼ਬਰ ਪਿੰਡ ਪੱਖੋ ਕਲਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।