30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਨਰੇਗਾ ਐਕਟ 'ਚ ਕੀਤੀਆਂ ਜਾ ਰਹੀਆਂ ਮਜ਼ਦੂਰ ਮਾਰੂ ਸੋਧਾਂ ਬਰਦਾਸ਼ਤ ਨਹੀਂ ਕਰਾਂਗੇ-ਮਜ਼ਦੂਰ ਮੁਕਤੀ ਮੋਰਚਾ ਪੰਜਾਬ <br/>

ਅਜੀਤ ਡੈਸਕ 24-12-2025
ਮਹਿਲ ਕਲਾਂ, 23 ਦਸੰਬਰ (ਅਵਤਾਰ ਸਿੰਘ ਅਣਖੀ)-ਮਨਰੇਗਾ ਐਕਟ ਦਾ ਮਹਿਜ਼ ਨਾਂਅ ਬਦਲ ਕੇ ਹੀ ਜੀ ਰਾਮ ਜੀ ਨਹੀਂ ਕੀਤਾ ਗਿਆ ਬਲ ਕਿ ਮਜ਼ਦੂਰਾਂ ਤੋਂ ਰੁਜ਼ਗਾਰ ਦਾ ਹੱਕ ਵੀ ਖੋਹ ਲਿਆ ਗਿਆ ਹੈ | ਨਵੇਂ ਕਾਨੂੰਨ ਤਹਿਤ ਮਨਰੇਗਾ ਮਜ਼ਦੂਰਾਂ ਦੇ ਫ਼ੰਡ 'ਚ ਕਟੌਤੀ ਕਰ ਕੇ 90 ਫ਼ੀਸਦੀ ਦੀ ਬਜਾਏ ਕੇਂਦਰ ਸਰਕਾਰ ਵਲੋਂ ਮਹਿਜ਼ 60 ਫ਼ੀਸਦੀ ਫ਼ੰਡ ਹੀ ਜਾਰੀ ਕੀਤਾ ਜਾਵੇਗਾ | ਜਿਸ ਦੇ ਫਲਸਰੂਪ ਮਨਰੇਗਾ ਦਾ ਕੰਮ 100 ਦੀ ਬਜਾਏ 125 ਦਿਨ ਕੀਤਾ ਜਾਵੇਗਾ ਇਕ ਛਲਾਵੇ ਤੋਂ ਵੱਧ ਕੁੱਝ ਵੀ ਨਹੀਂ ਹੈ | ਨਵੇਂ ਐਕਟ ਤਹਿਤ ਆਉਣ ਵਾਲੇ ਸਮੇਂ ਵਿਚ ਕੰਮ ਦੇ ਘੰਟੇ ਅੱਠ ਦੀ ਬਜਾਏ 12 ਘੰਟੇ ਕੀਤੇ ਜਾਣ ਦਾ ਵੀ ਰਾਹ ਪੱਧਰਾ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਦੇ ਸੱਦੇ 'ਤੇ ਪਿੰਡ ਠੀਕਰੀਵਾਲਾ ਵਿਖੇ ਕੀਤੇ ਜਾ ਰਹੇ ਅਰਥੀ ਫ਼ੂਕ ਮੁਜ਼ਾਹਰੇ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਕਰਨੈਲ ਸਿੰਘ ਠੀਕਰੀਵਾਲਾ ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਹਰਮਨਦੀਪ ਸਿੰਘ ਹਿੰਮਤਪੁਰਾ ਨੇ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿੱਥੇ ਮੋਦੀ ਸਰਕਾਰ ਵਲੋਂ ਜੀ. ਰਾਮ ਜੀ. ਐਕਟ ਤਹਿਤ ਪਹਿਲਾਂ ਬਣੇ ਮਨਰੇਗਾ ਐਕਟ ਦੀ ਮੂਲ ਭਾਵਨਾ 'ਤੇ ਹਮਲਾ ਕਰ ਕੇ ਇਕ ਤਰ੍ਹਾਂ ਕਰ ਕੇ ਮਜ਼ਦੂਰਾਂ ਦੇ ਹੱਕਾਂ ਦੀ ਹੱਤਿਆ ਕਰ ਦਿੱਤੀ ਹੈ | ਮਜ਼ਦੂਰ ਆਗੂਆਂ ਨੇ ਕਿਹਾ ਮਨਰੇਗਾ ਐਕਟ ਤਹਿਤ 200 ਦਿਨ ਕੰਮ, 1000 ਰੁਪਏ ਦਿਹਾੜੀ ਅਤੇ 6 ਘੰਟੇ ਕੰਮ ਦਿਹਾੜੀ ਲਈ ਵਿਸ਼ਾਲ ਜਨਤਕ ਅੰਦੋਲਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੱਥੇ ਮਜ਼ਦੂਰਾਂ ਦੀ ਰੁਜ਼ਗਾਰ ਗਰੰਟੀ ਦਾ ਐਕਟ ਖ਼ਤਮ ਕਰ ਰਹੀ ਹੈ, ਉੱਥੇ ਅਰਾਵਲੀ ਪਰਬਤ ਨੂੰ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰ ਕੇ ਪਹਾੜਾਂ, ਜੰਗਲਾਂ, ਜਲ ਅਤੇ ਜ਼ਮੀਨਾਂ 'ਤੇ ਹਮਲਾ ਕਰ ਰਹੀ ਹੈ | ਮਜ਼ਦੂਰ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਸਾਂਝੇ ਮਜ਼ਦੂਰ ਮੋਰਚੇ ਦੇ ਫ਼ੈਸਲੇ ਮੁਤਾਬਿਕ ਪੰਜਾਬ ਭਰ ਵਿਚ ਮਜ਼ਦੂਰ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬੂਟਾ ਸਿੰਘ, ਮਨਜੀਤ ਕੌਰ, ਹਰਮੇਸ਼ ਸਿੰਘ ਪੰਚ, ਦਲਜੀਤ ਕੌਰ, ਗੁਰਮੀਤ ਕੌਰ, ਮਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਮੱਝਾਂ ਦੇ ਵਪਾਰੀ ਤੋਂ ਹਜ਼ਾਰਾਂ ਦੀ ਨਕਦੀ ਝਪਟ ਕੇ ਫ਼ਰਾਰ <br/> ਅਗਲੀ ਖ਼ਬਰ ਪਿੰਡ ਗੁਰਮ ਵਿਖੇ ਮਨਰੇਗਾ ਮਜ਼ਦੂਰਾਂ ਨੇ ਲੋਕ ਮਾਰੂ ਬਿੱਲਾਂ ਦੀਆਂ ਕਾਪੀਆਂ ਫੂਕੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।