30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ <br/>

ਅਜੀਤ ਡੈਸਕ 24-12-2025
ਬਰਨਾਲਾ, 23 ਦਸੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਪ੍ਰਬੰਧਕਾਂ ਵਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਪਿ੍ੰਸੀਪਲ ਮੈਡਮ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਅਧਿਆਪਕਾ ਬਲਜਿੰਦਰ ਕੌਰ ਵਲੋਂ ਬੱਚਿਆਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਸ਼ਹਾਦਤੀ ਸਫ਼ਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ, ਜਿਸ ਦੀ ਸ਼ੁਰੂਆਤ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਤੋਂ ਹੋਈ | ਚਮਕੌਰ ਦੀ ਗੜੀ ਵਿਚ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਜੁਝਾਰ ਸਿੰਘ ਮੁਗ਼ਲ ਫ਼ੌਜਾਂ ਨਾਲ ਜੰਗ ਵਿਚ ਸ਼ਹੀਦ ਹੋਏ | ਗੁਰੂ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਨੂੰ ਮਾਤਾ ਗੁਜਰੀ ਜੀ ਸਮੇਤ ਮੁਗ਼ਲ ਹਕੂਮਤ ਵਲੋਂ ਠੰਢੇ ਬੁਰਜ ਵਿਚ ਕੈਦ ਕੀਤਾ ਅਤੇ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ | ਪੰਜਵੀਂ ਅਤੇ ਛੇਵੀਂ ਕਲਾਸ ਦੇ ਬੱਚਿਆਂ ਨੇ ਕਵੀਸ਼ਰੀ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ |

ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਮੱਝਾਂ ਦੇ ਵਪਾਰੀ ਤੋਂ ਹਜ਼ਾਰਾਂ ਦੀ ਨਕਦੀ ਝਪਟ ਕੇ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।