30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 24-12-2025
ਟੱਲੇਵਾਲ, 23 ਦਸੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਿਲ ਕੇ ਗੁਰਬਾਣੀ ਦਾ ਜਾਪ ਕੀਤਾ ਗਿਆ | ਪਿ੍ੰਸੀਪਲ ਮਨਕੰਵਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਪਰਿਵਾਰ ਵਿਛੋੜੇ ਤੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਜੀ ਦੀ ਧਰਮ ਨੂੰ ਦੇਣ ਅਤੇ ਉਨ੍ਹਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਤੇ ਹਮੇਸ਼ਾ ਆਪਣੇ ਦਿਲ ਵਿਚ ਯਾਦ ਰੱਖਣ ਬਾਰੇ ਕਿਹਾ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਪਰਮਜੀਤ ਕੌਰ, ਕੋਆਰਡੀਨੇਟਰ ਮੈਡਮ ਮਨਦੀਪ ਕੌਰ, ਵੀਰਪ੍ਰੀਤ ਕੌਰ, ਸੰਦੀਪ ਕੌਰ, ਸੁਰਿੰਦਰ ਕੌਰ, ਸੰਦੀਪ ਕੌਰ, ਪੂਜਾ ਵਰਮਾ, ਸਰਬਜੀਤ ਕੌਰ, ਸ਼ਰਨਦੀਪ ਕੌਰ, ਸੁਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਅਰਸ਼ਦੀਪ ਕੌਰ, ਸੀਮਾ ਹਾਜ਼ਰ ਸਨ |

ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵੀਰ ਬਾਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।