29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ ਅਤੇ ਬੈਠੀਆਂ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 24-12-2025
ਬਰਨਾਲਾ, 23 ਦਸੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਕਥਾਵਾਚਕ ਭਾਈ ਗੁਰਮੀਤ ਸਿੰਘ ਜੀ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ, ਭਾਈ ਜਸਕੀਰਤ ਸਿੰਘ ਜੀ ਕੀਰਤਨੀ ਜਥਾ ਗੁਰਦੁਆਰਾ ਬੀਬੀ ਪ੍ਰਧਾਨ ਕੌਰ, ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਬਾਬਾ ਹਾਕਮ ਸਿੰਘ, ਟਰੱਸਟੀ ਬਾਬਾ ਅਮਨਦੀਪ ਸਿੰਘ, ਟਰੱਸਟੀ ਬਾਬਾ ਕੇਵਲ ਕਿ੍ਸ਼ਨ ਅਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਦੁਆਰਾ ਸਾਹਿਬਜ਼ਾਦਿਆਂ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਦੁਆਰਾ ਕੀਤੀ ਗਈ | ਇਸ ਉਪਰੰਤ ਭਾਈ ਜਸਕੀਰਤ ਸਿੰਘ ਦੇ ਕੀਰਤਨੀ ਜਥੇ ਦੁਆਰਾ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਭਾਈ ਗੁਰਮੀਤ ਸਿੰਘ ਵਲੋਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਜੀ ਸਾਖੀ ਸੁਣਾਈ ਕਿ ਕਿਸ ਤਰਾਂ ਸਾਹਿਬਜ਼ਾਦਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਨਿਆਂ 'ਤੇ ਚੱਲਦੇ ਹੋਏ ਸਹੀਦੀ ਪ੍ਰਾਪਤ ਕੀਤੀ | ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਕਿਸ ਤਰ੍ਹਾਂ ਗੁਰੂ ਜੀ ਨੇ ਆਪਣਾ ਸਾਰਾ ਪਰਿਵਾਰ, ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਹੋਰ ਗੁਰੂ ਜੀ ਦੇ ਲਾਡਲੇ ਸਿੰਘ ਸ਼ਹੀਦ ਹੋਏ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚ ਭਾਈ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਸਾਰੇ ਬੱਚਿਆਂ ਲਈ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ, ਪ੍ਰਬੰਧਕ ਤੇ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਪੱਖੋ ਕਲਾਂ ਤੋਂ ਫ਼ਤਿਹਗੜ੍ਹ ਸਾਹਿਬ ਲੰਗਰਾਂ ਲਈ ਸੰਗਤ ਰਵਾਨਾ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।