29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਦੁਆਰਾ ਸ਼ਹੀਦਾਂ ਪੱਖੋ ਕਲਾਂ ਤੋਂ ਫ਼ਤਿਹਗੜ੍ਹ ਸਾਹਿਬ ਲੰਗਰਾਂ ਲਈ ਸੰਗਤ ਰਵਾਨਾ <br/>

ਅਜੀਤ ਡੈਸਕ 24-12-2025
ਰੂੜੇਕੇ ਕਲਾਂ, 23 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸ਼ਹੀਦਾਂ ਪੱਖੋ ਕਲਾਂ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਲੰਗਰਾਂ ਲਈ ਲੋੜੀਂਦੀਆਂ ਰਸਦਾਂ ਲੈ ਕੇ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਪੱਖੋ ਕਲਾਂ ਦੇ ਨੌਜਵਾਨਾਂ ਦਾ ਜਥਾ ਬਾਬਾ ਕੁਲਵੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦਾਂ ਪੱਖੋ ਕਲਾਂ ਦੀ ਅਗਵਾਈ ਵਿਚ ਟਰੈਕਟਰ ਟਰਾਲੀਆਂ ਗੱਡੀਆਂ 'ਤੇ ਰਵਾਨਾ ਹੋਈਆਂ | ਬਾਬਾ ਕੁਲਵੰਤ ਸਿੰਘ ਪੱਖੋ ਕਲਾਂ ਅਤੇ ਵੈਦ ਬਿੰਦੂ ਸਿੰਘ ਪੱਖੋ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦੀ ਜੋੜ ਮੇਲਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲੰਗਰ ਲਗਾਉਣ ਲਈ ਨੌਜਵਾਨਾਂ ਵਲੋਂ ਪਿੰਡ ਵਿਚੋਂ ਲੰਗਰਾਂ ਲਈ ਲੋੜੀਂਦੀਆਂ ਰਸਦਾਂ ਅਤੇ ਰੁਪਏ ਇਕੱਠੇ ਕੀਤੇ ਗਏ ਸਨ | ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਫ਼ਤਿਹਗੜ੍ਹ ਸਾਹਿਬ ਵਿਖੇ ਲੰਗਰ ਲਗਾਇਆ ਜਾਵੇਗਾ | ਇਸ ਮੌਕੇ ਲੱਖਾ ਸਿੰਘ, ਵਿੱਕੀ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਨਾਟਾ ਸਿੰਘ, ਸਤਨਾਮ ਸਿੰਘ, ਅਰਸ਼ਦੀਪ ਸਿੰਘ, ਸ਼ਿਵਰਾਮ ਸਿੰਘ, ਅੰਮਿ੍ਤਪਾਲ ਸਿੰਘ, ਸਵਰਨ ਸਿੰਘ, ਸਾਹਿਲ ਸਿੰਘ, ਧਰਮਪ੍ਰੀਤ ਸਿੰਘ, ਗੁਰਜਿੰਦਰ ਸਿੰਘ ਤੋਂ ਇਲਾਵਾ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੀ ਯਾਦ 'ਚ ਲੰਗਰ ਲਗਾਇਆ <br/> ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।