29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 24-12-2025
ਧਨੌਲਾ, 23 ਦਸੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ, ਕੋਆਰਡੀਨੇਟਰ ਮੈਡਮ ਸੰਜੀਤ ਨੇ ਕਿਹਾ ਕਿ ਸਿੱਖ ਕੌਮ ਇਕ ਅਜਿਹੀ ਕੌਮ ਹੈ ਜਿਸ ਵਿਚ ਸ਼ਹੀਦੀਆਂ ਨੂੰ ਗਿਣਿਆ ਜਾਂ ਮਿਣਿਆ ਨਹੀਂ ਜਾ ਸਕਦਾ | ਉਨ੍ਹਾਂ ਦੱਸਿਆ ਕਿ ਬਾਲ ਅਵਸਥਾ ਤੋਂ ਲੈ ਕੇ ਬਜ਼ੁਰਗ ਅਵਸਥਾ ਤੱਕ ਬਹੁਤ ਸਾਰੀਆਂ ਰੂਹਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ | ਸਰਬੰਸਦਾਨੀ ਦੇ ਤੌਰ 'ਤੇ ਜਾਣੇ ਜਾਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਬਚਾਉਣ ਅਤੇ ਲੋਕਾਂ ਨੂੰ ਮੁਗ਼ਲ ਰਾਜ ਤੋਂ ਮੁਕਤ ਕਰਵਾਉਣ ਲਈ ਆਪਣਾ ਸਭ ਕੁੱਝ ਵਾਰ ਦਿੱਤਾ | ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਕਲਗ਼ੀਧਰ ਪਿਤਾ ਸਰਬੰਸਦਾਨੀ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ), ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿਚ ਸ਼ਹੀਦ ਹੋਏ ਸਨ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਿਹ ਸਿੰਘ (5 ਸਾਲ) ਨੂੰ ਸੂਬਾ ਸਰਹਿੰਦ ਦੀ ਕੈਦ ਵਿਚ ਕੰਧਾਂ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਇਸ ਸਮੇਂ ਮਾਤਾ ਗੁਜਰੀ ਜੀ ਅਤੇ ਬਹੁਤ ਗਿਣਤੀ ਵਿਚ ਸਿੰਘ ਸੂਰਮੇ ਸ਼ਹੀਦੀ ਪਾ ਗਏ | ਵਿਦਿਆਰਥੀਆਂ ਨੇ ਕਵਿਤਾਵਾਂ, ਰਸਭਿੰਨਾ ਸ਼ਬਦ ਅਤੇ ਕੀਰਤਨ ਗਾਇਨ ਕਰ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ | ਇਸ ਦੌਰਾਨ ਬੱਚਿਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਵੀ ਵਿਖਾਈ ਗਈ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਅਧਿਆਪਕ ਅਵਤਾਰ ਸਿੰਘ, ਇੰਚਾਰਜ ਅਜਿੰਦਰਪਾਲ ਟਿਵਾਣਾ, ਅਮਨਦੀਪ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ <br/> ਅਗਲੀ ਖ਼ਬਰ ਜੰਗੀਆਣਾ ਸਕੂਲ ਦੀਆਂ ਖਿਡਾਰਨਾਂ ਨੇ ਕਰਾਟਿਆਂ 'ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।