29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਕਵੀਸ਼ਰੀ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਸੰਸਥਾ ਦੀਆਂ ਵਿਦਿਆਰਥਣਾਂ | ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ <br/> 24-12-2025
ਰੂੜੇਕੇ ਕਲਾਂ, 23 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀਆਂ ਸ਼ਹੀਦੀਆਂ ਨਾਲ ਸਬੰਧਿਤ ਸੰਸਥਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ, ਸ਼ਬਦ ਗਾਇਨ, ਕਵੀਸ਼ਰੀਆਂ ਦੇ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਐਮ.ਡੀ. ਕਰਮਜੀਤ ਕੌਰ ਦੇਵਾ, ਪਿ੍ੰਸੀਪਲ ਸਤੀਸ਼ ਕੁਮਾਰ, ਅਧਿਆਪਕ ਪਰਮਜੀਤ ਸਿੰਘ ਵਲੋਂ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਗਤੀਵਿਧੀ ਇੰਚਾਰਜ ਕਿਰਨਜੀਤ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਉੱਗੋਕੇ ਵਿਖੇ ਅੱਖਾਂ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।