29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਿੰਡ ਉੱਗੋਕੇ ਵਿਖੇ ਅੱਖਾਂ ਦਾ ਕੈਂਪ ਲਗਾਇਆ <br/>

ਪਿੰਡ ਉਗੋਕੇ ਵਿਖੇ ਅੱਖਾਂ ਦੇ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾਕਟਰ | ਤਸਵੀਰ : ਸੁਰੇਸ਼ ਗੋਗੀ <br/> 24-12-2025
ਸ਼ਹਿਣਾ, 23 ਦਸੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਿਰਨ ਆਈ ਕੇਅਰ ਹਸਪਤਾਲ ਰਾਮਪੁਰਾ ਦੀ ਟੀਮ ਵਲੋਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਾਇਆ ਗਿਆ | ਜਿਸ ਵਿਚ ਡਾ: ਕਰਨ ਸਾਰਵਾਲ, ਬਲਜੀਤ ਸਿੰਘ, ਭੁਪਿੰਦਰ ਸਿੰਘ, ਹਰਜੋਤ ਸਿੰਘ, ਕਮਲ ਕੌਰ, ਸੁਖਵਿੰਦਰ ਕੌਰ ਅਤੇ ਬਾਬੂ ਸਿੰਘ ਦੀ ਟੀਮ ਵਲੋਂ 300 ਤੋਂ ਵੱਧ ਅੱਖਾਂ ਤੋਂ ਪੀੜਤ ਲੋਕਾਂ ਦੀ ਜਾਂਚ ਕੀਤੀ ਗਈ ਅਤੇ 30 ਦੇ ਕਰੀਬ ਅੱਖਾਂ ਦੇ ਅਪਰੇਸ਼ਨ ਲਈ ਮਰੀਜ਼ਾਂ ਦੀ ਸ਼ਨਾਖ਼ਤ ਕੀਤੀ ਗਈ | ਕੈਂਪ ਦੌਰਾਨ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਅੱਖਾਂ ਦੀ ਰੌਸ਼ਨੀ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਤੱਕ ਘੱਟ ਰਹੀ ਹੈ | ਮੋਬਾਈਲ ਦੀ ਅੰਨ੍ਹੀ ਵਰਤੋਂ ਤੋਂ ਇਲਾਵਾ ਖਾਣ ਪੀਣ ਦੀਆਂ ਖ਼ੁਰਾਕਾਂ ਮਾੜੀਆਂ ਹੋਣ ਕਾਰਨ ਸਰੀਰ ਦੇ ਹੋਰ ਵੀ ਹਿੱਸਿਆ 'ਤੇ ਅਸਰ ਪੈ ਰਿਹਾ ਹੈ | ਉਨ੍ਹਾਂ ਕਿਰਨ ਆਈ ਕੇਅਰ ਹਸਪਤਾਲ ਰਾਮਪੁਰਾ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਜੋ ਵਿਅਕਤੀ ਹਸਪਤਾਲ ਨਹੀਂ ਜਾ ਸਕਦੇ ਉਨ੍ਹਾਂ ਦੀ ਕੈਂਪ ਲਾ ਕੇ ਵੱਡੀ ਸੇਵਾ ਕੀਤੀ ਜਾ ਰਹੀ ਹੈ | ਇਸ ਸਮੇਂ ਸਰਪੰਚ ਰਾਮ ਸਿੰਘ ਦਿਉਲ, ਭਜਨ ਸਿੰਘ ਜਗਜੀਤਪੁਰਾ, ਡਾ: ਹਰਜੀਤ ਸਿੰਘ ਸੰਮਤੀ ਮੈਂਬਰ, ਮਿੱਠੂ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।