13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 25-12-2025
ਸੰਗਰੂਰ, 24 ਦਸੰਬਰ (ਧੀਰਜ ਪਸੋਰੀਆ) - ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ | ਮੁਲਾਕਾਤ ਦੌਰਾਨ ਜਿੱਥੇ ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕੀਤੀ ਉੱਥੇ ਉਨ੍ਹਾਂ ਪੰਜਾਬ ਦੇ ਵਿਕਾਸ ਕਾਰਜਾਂ ਬਾਰੇ ਵੀ ਚਰਚਾਵਾਂ ਕੀਤੀਆਂ | ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਮਾਰਗਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਕਰ ਕੇ ਨਵੀਂ ਤਾਕਤ ਮਿਲੀ ਹੈ | ਵਿਧਾਇਕਾ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 2022 ਵਿਚ ਕੀਤੇ ਲਗਭਗ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਜੋ ਇੱਕ ਅੱਧਾ ਵਾਅਦਾ ਰਹਿੰਦਾ ਵੀ ਹੈ ਉਸ ਨੂੰ ਵੀ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਜੂਆ ਖੇਡਦੇ ਤਿੰਨ ਵਿਅਕਤੀ ਨਗਦੀ ਸਮੇਤ ਕਾਬੂ ਅਗਲੀ ਖ਼ਬਰ ਨਵਜੋਤ ਕੌਰ ਵਲੋਂ ਕਲਾਟ ਅਤੇ ਆਈਲੇਟ ਪ੍ਰੀਖਿਆ ਪਾਸ ਕਰਨ 'ਤੇ ਐਸ.ਡੀ.ਐਮ. ਆਯੂਸ਼ ਗੋਇਲ ਨੇ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।