14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਿੱਧ ਬਾਬਾ ਗੰਡੂ ਭਗਤ ਦੀ 42ਵੀਂ ਬਰਸੀ ਮਨਾਈ <br/>

ਧਾਰਮਿਕ ਸਮਾਗਮ ਮੌਕੇ ਆਪਣੀ ਹਾਜ਼ਰੀ ਲਵਾਉਂਦੇ ਹੋਏ ਮਹਾਂ ਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਅਤੇ ਹੋਰ | ਤਸਵੀਰ : ਪ੍ਰਵੀਨ ਗਰਗ <br/> 25-12-2025
ਤਪਾ ਮੰਡੀ, 24 ਦਸੰਬਰ (ਪ੍ਰਵੀਨ ਗਰਗ)-ਸ੍ਰੀ ਸ੍ਰੀ 1008 ਸਿੱਧ ਬਾਬਾ ਗੰਡੂ ਭਗਤ ਦੀ 42ਵੀਂ ਬਰਸੀ ਮੁੱਖ ਪ੍ਰਬੰਧਕ ਸ਼੍ਰੀ ਸ਼੍ਰੀ 108 ਸ਼੍ਰੀ ਸਿੱਧ ਬਾਬਾ ਮਹੰਤ ਪ੍ਰਕਾਸ਼ ਪੁਰੀ ਦੀ ਦੇਖ ਰੇਖ ਹੇਠ ਬਾਜ਼ੀਗਰ ਬਸਤੀ ਤਪਾ ਵਿਖੇ ਮਨਾਈ ਗਈ | ਇਸ ਮੌਕੇ ਸ਼ਾਸਤਰੀ ਮੱਖਲ ਲਾਲ ਸ਼ਰਮਾ ਨੇ ਸਮੂਹ ਜਜਮਾਨਾਂ ਤੋਂ ਹਵਨ ਯੱਗ 'ਚ ਪੂਰਨ ਅਹੂਤੀ ਪਵਾਈ ਅਤੇ ਪ੍ਰਭੂ ਦੀ ਆਰਤੀ ਕੀਤੀ ਉਪਰੰਤ ਸ਼੍ਰੀ ਮਦ ਭਾਗਵਤ ਗੀਤਾ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਸ਼ਾਸਤਰੀ ਮੱਖਣ ਦਾ ਸ਼ਰਮਾ ਨੇ ਸਮੁੱਚੀ ਸੰਗਤ ਨੂੰ ਪ੍ਰਭੂ ਦਾ ਨਾਮ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਮੌਕੇ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਜਸਵੰਤ ਸਿੰਘ ਖਾਨੇਵਾਲ ਵਾਲਿਆਂ ਵਲੋਂ ਕੀਤਾ ਗਿਆ | ਧਾਰਮਿਕ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਮਹਾਂ ਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਵਾਈ | ਜਿਨ੍ਹਾਂ ਦਾ ਸਮੁੱਚੀ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕੀਤਾ | ਬਾਬਾ ਜੀ ਦੀ ਬਰਸੀ ਮੌਕੇ ਦੂਰੋਂ ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀ ਸੰਗਤ ਨੇ ਡੇਰੇ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸੈਕਟਰੀ ਡਾ: ਹੰਸ ਰਾਜ ਲੋਹਗੜ੍ਹ ਅਤੇ ਜੱਗੀ ਰਾਮ ਗਿੱਲ ਕਲਾਂ ਨੇ ਆਏ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮਹੰਤ ਅਜੀਤ ਰਾਮ ਤੋਂ ਇਲਾਵਾ ਵੱਡੀ ਗਿਣਤੀ 'ਚ ਬਾਜ਼ੀਗਰ ਬਸਤੀ ਦੇ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਟੱਲੇਵਾਲ ਪ੍ਰਾਇਮਰੀ ਸਕੂਲ ਵਿਖੇ ਐਕਸ਼ਨ ਐਗਰੀ ਸਾਇੰਸ ਕੰਪਨੀ ਵਲੋਂ ਕਿਸਾਨ ਦਿਵਸ ਮਨਾਇਆ <br/> ਅਗਲੀ ਖ਼ਬਰ ਅਭੈ ਓਸਵਾਲ ਟਾਊਨਸ਼ਿਪ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਅਤਿ-ਆਧੁਨਿਕ ਸਹੂਲਤਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।