12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ <br/>

ਤਪਾ ਦੇ ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਮੱੁਖ ਮਹਿਮਾਨ ਤੇ ਸਟਾਫ਼ | ਤਸਵੀਰ : ਵਿਜੇ ਸ਼ਰਮਾ <br/> 26-12-2025
ਤਪਾ ਮੰਡੀ, 25 ਦਸੰਬਰ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਸ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਜਿਸ ਵਿਚ ਪ੍ਰੀ ਨਰਸਰੀ ਤੋਂ ਪੰਜਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਵਿਚ ਹਿੱਸਾ ਲਿਆ | 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਖੋ-ਖੋ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ, ਬੈਡਮਿੰਟਨ ਅਤੇ ਵਾਲੀਬਾਲ ਦੀਆਂ ਖੇਡਾਂ ਵਿਚ ਹਿੱਸਾ ਲਿਆ | ਇਸ ਮੌਕੇ ਖੇਤਰ ਦੇ ਕੁੱਝ ਨਾਮਵਰ ਖਿਡਾਰੀਆਂ/ਅਥਲੀਟਾਂ ਨੂੰ ਵੀ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਸੁਰਿੰਦਰ ਕੁਮਾਰ (ਏਸ਼ੀਅਨ ਐਥਲੀਟ), ਰਿਟਾਇਰਡ ਡੀ.ਪੀ.ਈ ਨਿਰਮਲ ਸਿੰਘ ਕਾਟੀ (ਏਸ਼ੀਅਨ ਐਥਲੀਟ) ਵਲੋਂ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਏਸ਼ੀਅਨ ਐਥਲੀਟ ਨਿਰਮਲ ਸਿੰਘ ਕਾਟੀ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਖੇਡਾਂ ਸਬੰਧੀ ਦਾਅ ਪੇਚ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਦਾ ਕੋਈ ਵੀ ਵਿਦਿਆਰਥੀ ਕਿਸੇ ਵੀ ਖੇਡਾਂ ਪ੍ਰਤੀ ਮਿਲ ਸਕਦਾ ਹੈ | ਪਿ੍ੰਸੀਪਲ ਮੈਡਮ ਰਣਧੀਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਕਿਹਾ ਕਿ ਖੇਡਾਂ ਸਾਡੇ ਸਰੀਰਕ ਵਿਕਾਸ ਨੂੰ ਬਿਹਤਰ ਬਣਾਉਣ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ | ਇਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਅਤੀ ਜ਼ਰੂਰੀ ਹਨ | ਮੁੱਖ ਮਹਿਮਾਨਾਂ ਦਾ ਸਕੂਲ ਪਹੁੰਚਣ ਤੇ ਸਵਾਗਤ ਕੀਤਾ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ੋਕ ਮਿੱਤਲ, ਉਮੇਸ਼ ਮਿੱਤਲ, ਲੱਕੀ ਮਿੱਤਲ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਡੇਰਾ ਗੁਲਾਬ ਸਿੰਘ ਚੀਮਾ ਅਤੇ ਡੇਰਾ ਧਿਆਨ ਉਗੋਕੇ ਵਲੋਂ ਸ਼ਹੀਦਾਂ ਦੀ ਯਾਦ ਵਿਚ 'ਗੁਰੂ ਕਾ ਲੰਗਰ' ਲਗਾਇਆ <br/> ਅਗਲੀ ਖ਼ਬਰ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਵਲੋਂ ਨਿੱਜੀਕਰਨ ਦੇ ਹਮਲੇ ਵਿਰੁੱਧ ਕਨਵੈੱਨਸ਼ਨ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।