11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਆਮ ਆਦਮੀ ਪਾਰਟੀ ਨੂੰ ਝਟਕਾ, ਦਰਜਨ ਦੇ ਕਰੀਬ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

ਤਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨ ਦਿੰਦੇ ਹੋਏ | ਤਸਵੀਰ : ਵਿਜੇ ਸ਼ਰਮਾ <br/> 26-12-2025
ਤਪਾ ਮੰਡੀ, 25 ਦਸੰਬਰ (ਵਿਜੇ ਸ਼ਰਮਾ)-ਆਮ ਆਦਮੀ ਪਾਰਟੀ ਨੂੰ ਹਲਕਾ ਭਦੌੜ ਦੇ ਤਪਾ ਦੀ ਅਨੰਦਪੁਰ ਬਸਤੀ ਵਿਚ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਦਰਜਨ ਦੇ ਕਰੀਬ ਪਰਿਵਾਰ ਅਵਤਾਰ ਸਿੰਘ, ਬਲਦੇਵ ਸਿੰਘ, ਹਰੀ ਸਿੰਘ, ਰਾਜ ਸਿੰਘ ਅਤੇ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਸਿਰੋਪਾਉ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਭਦੌੜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਸਨਮਾਨਿਤ ਕਰਦਿਆਂ ਕਿਹਾ ਕਿ ਜੋ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ ਉਹ ਪਰਿਵਾਰ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ | ਜਿਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ | ਉਨ੍ਹਾਂ ਕਿਹਾ ਕਿ ਝਾੜੂ ਪਾਰਟੀ ਦਿਨੋਂ ਦਿਨ ਖਿੱਲਰਦੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਇਨ੍ਹਾਂ ਦੇ ਵਲੰਟੀਅਰ ਸ਼੍ਰੋਮਣੀ ਅਕਾਲੀ ਦਲ ਵਿਚ ਧੜਾ-ਧੜ ਸ਼ਾਮਿਲ ਹੋ ਰਹੇ ਹਨ ਕਿਉਂਕਿ 2027 ਵਿਚ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ | ਜਿਸ ਦਾ ਸੂਬੇ ਦੀ ਜਨਤਾ ਬੇਸਬਰੀ ਨਾਲ ਉਡੀਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਸੂਬੇ ਦੀ ਜਨਤਾ ਨੂੰ ਸਹੂਲਤਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਮਿਲਦੀਆਂ ਸਨ | ਉਨ੍ਹਾਂ ਨੂੰ ਝਾੜੂ ਪਾਰਟੀ ਵਲੋਂ ਆਉਂਦੇ ਸਾਰ ਹੀ ਬੰਦ ਕਰ ਦਿੱਤਾ ਗਿਆ | ਜਿਸ ਕਰ ਕੇ ਸੂਬੇ ਦੀ ਜਨਤਾ ਵਿਚ ਝਾੜੂ ਸਰਕਾਰ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਜੋ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ | ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਰ ਵਰਕਰ ਨੂੰ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਸਮੇਂ ਜਨਤਾ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਚਾਲੂ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਕੌਂਸਲਰ ਸੋਨੂੰ ਮੱਲੀ, ਹਰਜਿੰਦਰ ਸਿੰਘ ਪਾਲੀ ਦਰਾਜ, ਪੇਂਟਰ ਬਲਰਾਜ ਸਿੰਘ, ਮਹੰਤ ਗੋਗੀ ਦਾਸ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਕੁਲਵੰਤ ਸਿੰਘ ਕੀਤੂ ਅਤੇ ਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੋਕ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ 'ਸਪਤ ਸ਼ਕਤੀ ਸੰਗਮ' ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।