04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਦੀ ਹੋਈ ਮੀਟਿੰਗ <br/>

ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਦੀ ਮੀਟਿੰਗ ਉਪਰੰਤ ਅਹੁਦੇਦਾਰ | ਅਜੀਤ ਤਸਵੀਰ <br/> 27-12-2025
ਬਰਨਾਲਾ, 26 ਦਸੰਬਰ (ਅਸ਼ੋਕ ਭਾਰਤੀ)-ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਦੀ ਮੀਟਿੰਗ ਸਬ ਡਵੀਜ਼ਨ ਸ਼ਹਿਰੀ ਬਰਨਾਲਾ ਵਿਖੇ ਸੂਬਾਈ ਆਗੂ ਹਰਜਿੰਦਰ ਸਿੰਘ ਰੂੜੇਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 2025-26 ਵਿਚ ਸਬ ਡਵੀਜ਼ਨ ਸ਼ਹਿਰੀ ਦੀ ਹੋਈ ਚੋਣ ਅਨੁਸਾਰ ਚੁਣੇ ਅਹੁਦੇਦਾਰਾਂ ਦੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਨ੍ਹਾਂ ਦਾ ਸਮਾਂ ਕਾਲ ਵਧਾ ਕੇ 2026-27 ਤੱਕ ਕੀਤਾ ਗਿਆ | ਜਿਸ ਵਿਚ ਸੁਖਵਿੰਦਰ ਸਿੰਘ ਜੱਸਲ ਪ੍ਰਧਾਨ, ਰਣਜੋਧ ਸਿੰਘ ਮੀਤ ਪ੍ਰਧਾਨ, ਜਸਵਿੰਦਰ ਸਿੰਘ ਸਕੱਤਰ, ਸੁਖਦਰਸ਼ਨ ਸਿੰਘ ਮੱੁਖ ਸਲਾਹਕਾਰ, ਕਪਿਲ ਸ਼ਰਮਾ ਖ਼ਜ਼ਾਨਚੀ, ਸੁਰਜੀਤ ਸਿੰਘ ਜੱਸਲ ਪ੍ਰੈਸ ਸਕੱਤਰ ਦਾ ਸਮਾਂ ਕਾਲ ਇਕ ਸਾਲ ਲਈ ਵਧਾਇਆ ਗਿਆ | ਮੀਟਿੰਗ ਵਿਚ ਨਵੇਂ ਆਏ ਸਾਥੀਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਹਰਜਿੰਦਰ ਸਿੰਘ ਰੂੜੇਕੇ ਨੇ ਕਿਹਾ ਕਿ ਜਲਦੀ ਸਾਥੀਆਂ ਦੀਆਂ ਅਹਿਮ ਮੰਗਾਂ ਬਾਰੇ ਸਟੇਟ ਕਮੇਟੀ ਨਾਲ ਵਿਚਾਰ ਵਟਾਂਦਰਾ ਕਰ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਮੁਲਾਜ਼ਮ ਯੂਨਾਈਟਿਡ ਔਰਗੇਨਾਈਜੇਸ਼ਨ ਦੇ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਗ਼ਰੀਬ ਤੇ ਲੋੜਵੰਦ ਬੱਚਿਆਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਪੁੰਨ ਹੈ-ਧਾਲੀਵਾਲ <br/> ਅਗਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਕੀਮਾਂ ਨੂੰ ਕਿਰਤੀ ਲੋਕ ਸਫਲ ਨਹੀਂ ਹੋਣ ਦੇਣਗੇ-ਐਡਵੋਕੇਟ ਜਸਵੀਰ ਸਿੰਘ ਖੇੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।