13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ <br/>

ਮਹਿਲ ਕਲਾਂ ਵਿਖੇ ਸ਼ਹੀਦੀ ਸਮਾਗਮ ਸਮੇਂ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਅਕਾਲੀ ਆਗੂ ਨਾਥ ਸਿੰਘ ਹਮੀਦੀ, ਪ੍ਰਧਾਨ ਭਾਈ ਸ਼ੇਰ ਸਿੰਘ ਖ਼ਾਲਸਾ, ਭਾਈ ਜਗਸੀਰ ਸਿੰਘ ਖ਼ਾਲਸਾ | ਤਸਵੀਰ : ਅਵਤਾਰ ਸਿੰਘ ਅਣਖੀ <br/> 28-12-2025
ਮਹਿਲ ਕਲਾਂ, 27 ਦਸੰਬਰ (ਅਵਤਾਰ ਸਿੰਘ ਅਣਖੀ)-ਮਾਤਾ ਗੁਜ਼ਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ 14ਵਾਂ ਸਾਲਾਨਾ ਧਾਰਮਿਕ ਸਮਾਗਮ ਮੁੱਖ ਮਾਰਗ ਉਪਰ ਗੋਲਡਨ ਕਾਲੋਨੀ ਮਹਿਲ ਕਲਾਂ ਵਿਖੇ ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਕਥਾ ਕੀਰਤਨ ਕਰ ਕੇ ਲਾਸਾਨੀ ਸ਼ਹਾਦਤ 'ਤੇ ਚਾਨਣਾ ਪਾਇਆ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜ਼ਰ ਕੌਰ, ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਉਨ੍ਹਾਂ ਕਿਹਾ ਕਿ ਸਿੱਖ ਧਰਮ ਕੁਰਬਾਨੀਆਂ ਭਰਿਆ ਹੈ, ਇਸ ਤੋਂ ਸੇਧ ਲੈ ਕੇ ਨਵੀ ਉਮਰ ਦੇ ਬੱਚਿਆਂ ਨੂੰ ਸ਼ਹੀਦਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਵੀ ਵਿਚਾਰ ਰੱਖੇ | ਪ੍ਰਧਾਨ ਬਾਬਾ ਸ਼ੇਰ ਸਿੰਘ ਨੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਕੁਲਦੀਪ ਕੌਰ, ਸਰਪੰਚ ਬੀਬੀ ਕਿਰਨਾ ਰਾਣੀ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਰੂਬਲ ਗਿੱਲ ਕੈਨੇਡਾ, ਜਗਤਾਰ ਸਿੰਘ ਟਿਵਾਣਾ, ਹਰਵਿੰਦਰ ਕੁਮਾਰ ਜਿੰਦਲ, ਰਾਜਿੰਦਰਪਾਲ ਸਿੰਘ ਬਿੱਟੂ, ਹਰੀ ਸਿੰਘ ਕਟੈਹਰੀਆ, ਪ੍ਰਧਾਨ ਅਰਸ਼ਦੀਪ ਸਿੰਘ ਢੀਂਡਸਾ, ਹਰਮਨਜੀਤ ਸਿੰਘ ਟਿਵਾਣਾ, ਗੁਰਦੀਪ ਸਿੰਘ ਟਿਵਾਣਾ, ਰਾਜਾ ਘੁਮਾਣ, ਸੁਖਦੇਵ ਸਿੰਘ ਰਾਹਲ, ਭਾਈ ਪਰਮਜੀਤ ਸਿੰਘ ਢਾਡੀ, ਮਨਜੀਤ ਸਿੰਘ ਸਹਿਜੜਾ, ਰਾਜਿੰਦਰ ਕੁਮਾਰ ਜਿੰਦਲ, ਸਤੀਸ਼ ਕੁਮਾਰ ਬਾਂਸਲ, ਹਰਜੀਤ ਸਿੰਘ ਖ਼ਿਆਲੀ, ਮਾ: ਅਮਰਜੀਤ ਸਿੰਘ ਮਹਿਲ ਖ਼ੁਰਦ, ਗੁਰਜੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਪੱਪੂ, ਨੰਬਰਦਾਰ ਜਗਦੇਵ ਸਿੰਘ, ਜਗਦੀਸ਼ ਸਿੰਘ ਪੰਨੂੰ, ਦਰਸ਼ਨ ਸਿੰਘ ਕਾਕਾ, ਗਿਆਨੀ ਸਤਨਾਮ ਸਿੰਘ, ਗਿਆਨੀ ਕਰਮ ਸਿੰਘ ਆਸਟੇ੍ਰਲੀਆ, ਸੇਵਕ ਸਿੰਘ ਮਹਿਲ ਕਲਾਂ, ਮਨਦੀਪਾ ਸਿੰਘ, ਮਨਜੋਤ ਸਿੰਘ, ਦਰਸ਼ਨ ਸਿੰਘ ਖਾਲਸਾ, ਸੁਖਦੇਵ ਸਿੰਘ ਰਾਗੀ, ਜਗਮੋਹਣ ਸ਼ਾਹ ਰਾਏਸਰ, ਚਮਕੌਰ ਸਿੰਘ ਮਠਾੜੂ, ਦਸਮੇਸ਼ ਯੂਥ ਕਲੱਬ ਦੇ ਅਹੁਦੇਦਾਰ ਸਮੂਹ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਵਾਈ.ਐਸ. ਸਕੂਲ ਵਿਖੇ ਐਰੋਸਪੇਸ ਕੈਂਪ ਦੇ ਦੂਜੇ ਦਿਨ ਬੱਚਿਆਂ ਨੇ ਸਿੱਖਿਆ ਏਅਰ ਕਰਾਫਟ ਢਾਂਚੇ ਦਾ ਨਿਰਮਾਣ ਸਿੱਖਿਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।