16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗ੍ਰੀਨ ਸਕੂਲ ਪ੍ਰੋਗਰਾਮ ਆਡਿਟ-2025 ਵਿਚ ਜ਼ਿਲ੍ਹਾ ਬਰਨਾਲਾ ਦੀ ਸ਼ਾਨਦਾਰ ਪ੍ਰਾਪਤੀ-ਡਿਪਟੀ ਕਮਿਸ਼ਨਰ <br/>

ਰਾਸ਼ਟਰੀ ਪੱਧਰ 'ਤੇ ਗ੍ਰੀਨ ਸਕੂਲ ਵਜੋਂ ਚੁਣਿਆ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦੀ ਤਸਵੀਰ | ਅਜੀਤ ਤਸਵੀਰ <br/> 31-12-2025
ਬਰਨਾਲਾ, 30 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਗ੍ਰੀਨ ਸਕੂਲ ਪ੍ਰੋਗਰਾਮ ਆਡਿਟ-2025 ਦੇ ਤਹਿਤ ਜ਼ਿਲ•ਾ ਬਰਨਾਲਾ ਦੇ 6 ਸਰਕਾਰੀ ਸਕੂਲਾਂ ਨੂੰ ਰਾਸ਼ਟਰੀ ਪੱਧਰ 'ਤੇ ਗ੍ਰੀਨ ਸਕੂਲ ਵਜੋਂ ਚੁਣਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਕੌਮੀ ਪੱਧਰ 'ਤੇ ਚੁਣੇ ਗਏ ਗ੍ਰੀਨ ਸਕੂਲਾਂ ਵਿਚੋਂ ਸਰਕਾਰੀ ਹਾਈ ਸਕੂਲ ਭੈਣੀ ਜੱਸਾ, ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ, ਸਰਕਾਰੀ ਹਾਈ ਸਕੂਲ ਕੁਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਠੀਕਰੀਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਦੇਸ਼ ਪੱਧਰ 'ਤੇ ਨਾਮ ਰੌਸ਼ਨ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗ੍ਰੀਨ ਸਕੂਲ ਆਡਿਟ ਰਾਹੀਂ ਛੇ ਮੁੱਖ ਖੇਤਰਾਂ ਵਿਚ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਂਦਾ ਹੈ | ਜਿਸ ਵਿਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ, ਅਤੇ ਰਹਿੰਦ-ਖੂੰਹਦ ਸ਼ਾਮਿਲ ਹਨ | ਗ੍ਰੀਨ ਸਕੂਲ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿਚ ਸਾਫ਼-ਸੁਥਰੇ ਵਾਤਾਵਰਨ, ਪਾਣੀ ਅਤੇ ਊਰਜਾ ਬੱਚਤ ਅਤੇ ਰੁੱਖ ਲਗਾਉਣ ਵਰਗੀਆਂ ਆਦਤਾਂ ਬਣਦੀਆਂ ਹਨ, ਜੋ ਭਵਿੱਖ ਲਈ ਬਹੁਤ ਜ਼ਰੂਰੀ ਹਨ | ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਜ਼ਿਲ•ਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਇੰਦੂ ਸਿਮਕ, ਡਿਪਟੀ ਡੀ.ਈ.ਓ. ਡਾ. ਬਰਜਿੰਦਰਪਾਲ ਸਿੰਘ, ਡਾਈਟ ਪਿ੍ੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਅਤੇ ਜ਼ਿਲ•ਾ ਕੁਆਰਡੀਨੇਟਰ ਸੁਖਪਾਲ ਸਿੰਘ ਨੇ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਸਕੂਲ ਮੁਖੀਆਂ ਪਿ੍ੰਸੀਪਲ ਅਨਿਲ ਮੋਦੀ, ਪਿ੍ੰਸੀਪਲ ਸਰਬਜੀਤ ਸਿੰਘ, ਇੰਚਾਰਜ ਕਮਲਜੀਤ ਸਿੰਘ, ਹੈਡਮਿਸਟਰਸ ਪਰਮਿੰਦਰਜੀਤ ਕੌਰ, ਮੁੱਖ ਅਧਿਆਪਕ ਹਰਭੁਪਿੰਦਰ ਸਿੰਘ ਅਤੇ ਐਚ.ਟੀ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਸਕੂਲ ਅਧਿਆਪਕਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ |

ਪਿਛਲੀ ਖ਼ਬਰ ਹਲਕਾ ਬਰਨਾਲਾ ਵਿਚਲੀ ਸੱਤਾਧਾਰੀ ਧਿਰ ਅਤੇ ਪ੍ਰਸ਼ਾਸਨ ਦਾ ਲੋਕਾਂ ਦੀਆਂ ਸਮੱਸਿਆਵਾਂ ਵੱਲ ਨਹੀਂ ਕੋਈ ਧਿਆਨ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਦੇ ਸਮਾਗਮ ਦੌਰਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।