ਪੰਥ ਰਤਨ ਮਾਸਟਰ ਤਾਰਾ ਸਿੰਘ ਦਾ ਜਨਮ 24 ਜੂਨ 1885 ਈਸਵੀ ਨੂੰ ਅਣਵੰਡੇ ਪੰਜਾਬ ਦੇ ਜ਼ਿਲ੍ਹਾ ਰਾਵਲਪਿੰਡੀ ਵਿਚ ਸਥਿਤ ਪਿੰਡ ਹਰਿਆਲ ਦੇ ਸ੍ਰੀ ਬਖ਼ਸ਼ੀ ਗੋਪੀ ਚੰਦ ਮਲਹੋਤਰਾ ਦੇ ਗ੍ਰਹਿ ਵਿਖੇ ਹੋਇਆ | ਉਨ੍ਹਾਂ ਦਾ ਮੁੱਢਲਾ ਨਾਂਅ ਨਾਨਕ ਚੰਦ ਸੀ ਪਰ ਸਿੱਖ ਧਰਮ ਵਿਚ ਸ਼ਰਧਾ ਹੋਣ ਕਾਰਨ ਉਨ੍ਹਾਂ ਨੇ ਸੰਤ ਅਤਰ ਸਿੰਘ ਤੋਂ ਪ੍ਰੇਰਿਤ ਹੋ ਕੇ ਅੰਮਿ੍ਤ ਛਕ ਲਿਆ ਤੇ ਉਪਰੰਤ ਉਨ੍ਹਾਂ ਦਾ ਨਾਂਅ ਤਾਰਾ ਸਿੰਘ ਰੱਖਿਆ ਗਿਆ |
ਮਾਸਟਰ ਤਾਰਾ ਸਿੰਘ ਨੇ 1907 ਈ. ਵਿਚ ਬੀ.ਏ. ਕੀਤੀ ਅਤੇ ਉਚੇਰੀ ਪੜ੍ਹਾਈ ਲਈ ਸੈਂਟਰਲ ਟ੍ਰੇਨਿੰਗ ਕਾਲਜ ਲਾਹੌਰ ਵਿਚ ਦਾਖਲ ਹੋ ਗਏ | ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਲਾਇਲਪੁਰ ਜ਼ਿਲੇ੍ਹ ਦੇ ਇਕ ਖ਼ਾਲਸਾ ਹਾਈ ਸਕੂਲ ਵਿਖੇ ਮੁੱਖ ਅਧਿਆਪਕ ਨਿਯੁਕਤ ਹੋ ਗਏ¢ ਸੇਵਾ ਅਤੇ ਪਰਉਪਕਾਰ ਦੀ ਭਾਵਨਾ ਹੋਣ ਕਰਕੇ ਉਹ ਕੇਵਲ ਪੰਦਰਾਂ ਰੁਪਏ ਮਹੀਨਾ ਵੇਤਨ 'ਤੇ ਹੀ ਕੰਮ ਕਰਦੇ ਰਹੇ¢ ਘੱਟ ਵੇਤਨ ਲੈਣ ਦੇ ਬਾਵਜੂਦ ਵੀ ਉਹ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਦੇ ਸਨ¢ ਉਨ੍ਹਾਂ ਦੀ ਵਿਸ਼ੇਸ਼ ਲਗਨ ਤੇ ਮਿਹਨਤ ਸਦਕਾ ਖ਼ਾਲਸਾ ਹਾਈ ਸਕੂਲ ਬਿਹਤਰੀਨ ਸਕੂਲਾਂ ਦੀ ਕਤਾਰ 'ਚ ਸ਼ਾਮਿਲ ਹੋ ਗਿਆ¢ ਸਕੂਲ ਦੀ ਪ੍ਰਸਿੱਧੀ ਦੇ ਨਾਲ-ਨਾਲ ਮਾਸਟਰ ਤਾਰਾ ਸਿੰਘ ਵੀ ਹਰਮਨ ਪਿਆਰੇ (ਵਿਸ਼ੇਸ਼ ਕਰਕੇ ਲਾਇਲਪੁਰ ਦੇ ਇਲਾਕੇ 'ਚ) ਹੋਣ ਲੱਗ ਪਏ¢ ਕੁਝ ਕਾਰਨਾਂ ਕਰਕੇ ਉਨ੍ਹਾਂ ਨੂੰ ਇਸ ਸਕੂਲ ਦੇ ਮੁੱਖ ਅਧਿਆਪਕ ਦੇ ਅਹੁਦੇ ਤੋਂ ਤਿਆਗ-ਪੱਤਰ ਦੇਣਾ ਪੈ ਗਿਆ¢ ਇਸ ਤੋਂ ਬਾਅਦ ਉਹ ਰਾਵਲਪਿੰਡੀ ਦੇ ਕੱਲਰ ਖ਼ਾਲਸਾ ਹਾਈ ਸਕੂਲ ਦੇ ਮੁੱਖ ਅਧਿਆਪਕ ਬਣੇ¢ ਉਨ੍ਹਾਂ ਦੀ ਅਗਵਾਈ ਹੇਠ ਕੱਲਰ ਸਕੂਲ ਨੇ ਪੰਥ ਨੂੰ ਅਜਿਹੇ ਹੀਰੇ (ਨੇਤਾ) ਦਿੱਤੇ, ਜਿਨ੍ਹਾਂ ਨੇ ਦੇਸ਼/ਪੰਥ ਦੀ ਖ਼ਾਤਰ ਸੇਵਾ ਦੇ ਨਾਲ-ਨਾਲ ਜੀਵਨ ਵੀ ਲੇਖੇ ਲਾ ਦਿੱਤਾ¢ ਉਸ ਵਕਤ ਉਨ੍ਹਾਂ ਨਾਲ ਲਾਲ ਸਿੰਘ ਕਮਲਾ ਅਕਾਲੀ, ਗਿਆਨੀ ਗੁਰਮੁੱਖ ਸਿੰਘ ਮੁਸਾਫ਼ਰ, ਗਿਆਨੀ ਹੀਰਾ ਸਿੰਘ ਦਰਦ ਅਤੇ ਮਾਸਟਰ ਸੁਜਾਨ ਸਿੰਘ ਸਰਹਾਲੀ ਵੀ ਕੰਮ ਕਰਦੇ ਸਨ¢ ਕੁਝ ਸਮੇਂ ਬਾਅਦ ਉਨ੍ਹਾਂ ਨੇ ਇਹ ਸਕੂਲ ਵੀ ਛੱਡ ਦਿੱਤਾ ਅਤੇ ਮੁੜ ਲਾਇਲਪੁਰ ਚਲੇ ਗਏ¢ ਇੱਥੇ ਉਨ੍ਹਾਂ ਨੇ ਆੜ੍ਹਤ ਦੀ ਦੁਕਾਨ ਖੋਲ੍ਹ ਲਈ ਜੋ ਉਨ੍ਹਾਂ ਦੇ ਸੁਭਾਅ ਨਾਲ ਮੇਲ ਨਾ ਖਾਂਦੀ ਹੋਣ ਕਰਕੇ ਛੱਡਣੀ ਪੈ ਗਈ¢
ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਹੋਣ ਕਰਕੇ ਮਾਸਟਰ ਤਾਰਾ ਸਿੰਘ ਅੰਮਿ੍ਤਸਰ ਆ ਗਏ ਅਤੇ ਉਸ ਸਮੇਂ ਦੀ ਚਰਚਿਤ ਅਖ਼ਬਾਰ 'ਅਕਾਲੀ' ਦੇ ਸੰਪਾਦਕ ਬਣ ਗਏ¢ ਇਸ ਖ਼ੂਨੀ ਸਾਕੇ ਕਾਰਨ ਸਿੱਖ ਭਾਈਚਾਰੇ ਵਿਚ ਗੁੱਸੇ ਦੀ ਅੱਗ ਭੜਕ ਪਈ ਅਤੇ ਸਿੱਖ ਆਗੂਆਂ ਨੇ ਫ਼ੈਸਲਾ ਲਿਆ ਕਿ ਗੁਰਦੁਆਰਿਆਂ ਨੂੰ ਮਹੰਤਾਂ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣਾ ਚਾਹੀਦਾ ਹੈ¢ ਜਦੋਂ ਬਾਬਾ ਖੜਕ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਤਾਂ ਮਾਸਟਰ ਤਾਰਾ ਸਿੰਘ ਨੂੰ ਇਸ ਕਮੇਟੀ ਦਾ ਸਕੱਤਰ ਬਣਾਇਆ ਗਿਆ¢ ਇਸ ਕਮੇਟੀ ਵਿਚ ਅੰਗਰੇਜ਼ ਸਰਕਾਰ ਦੇ ਨਾਲ ਨਾ ਮਿਲਵਰਤਣ ਦਾ ਮਤਾ ਪਾਸ ਕੀਤਾ ਗਿਆ, ਜਿਸ ਦੇ ਪਾਸ ਹੋਣ ਨਾਲ ਅਕਾਲੀਆਂ ਅਤੇ ਅੰਗਰੇਜ਼ਾਂ ਦਾ ਸਿੱਧਾ ਮੁਕਾਬਲਾ ਹੋ ਗਿਆ¢ ਪ੍ਰੋ. ਨਿਰੰਜਨ ਸਿੰਘ ਦੇ ਸਹਿਯੋਗ ਸਦਕਾ ਉਨ੍ਹਾਂ ਨੇ ਬਹੁਤ ਸਾਰੇ ਇਸ਼ਤਿਹਾਰ, ਪੈਂਫਲਟ ਤੇ ਟਰੈਕਟ ਲਿਖ ਕੇੇ ਦੂਰ-ਦੂਰਾਡੇ ਤੱਕ ਭੇਜੇ, ਜਿਸ ਨਾਲ ਕੌਮ ਵਿਚ ਜਾਗਰੂਕਤਾ ਪੈਦਾ ਹੋਈ¢
ਪੰਥ ਵਿਚ ਆਈ ਜਾਗਰੂਕਤਾ ਕਾਰਨ ਸਭ ਤੋਂ ਪਹਿਲਾਂ ਚਾਬੀਆਂ ਦਾ ਮੋਰਚਾ ਲਗਾਇਆ ਗਿਆ¢ ਇਸ ਮੋਰਚੇ ਵਿਚ ਬਾਬਾ ਖੜਕ ਸਿੰਘ ਅਤੇ ਮਾਸਟਰ ਤਾਰਾ ਸਿੰਘ ਨੇ ਅੱਗੇ ਵਧ ਕੇ ਗਿ੍ਫ਼ਤਾਰੀ ਦਿੱਤੀ¢ ਇਸ ਮੋਰਚੇ ਦੀ ਜਿੱਤ ਤੋਂ ਬਾਅਦ 'ਗੁਰੂ ਕੇ ਬਾਗ' ਅਤੇ 'ਜੈਤੋਂ ਦਾ ਮੋਰਚਾ' ਲੱਗਾ, ਜਿਨ੍ਹਾਂ 'ਚ ਸ਼ਾਮਿਲ ਜਥਿਆਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਕਾਨੂੰਨ ਵਿਰੋਧੀ ਕਰਾਰ ਦਿੱਤਾ ਗਿਆ¢ ਕਮੇਟੀ ਦੇ ਅੰਤਿ੍ਗ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ 'ਤੇ ਮੁਕੱਦਮਾਂ ਚਲਾਇਆ ਗਿਆ¢ ਇਨ੍ਹਾਂ ਗਿ੍ਫ਼ਤਾਰ ਮੈਂਬਰਾਂ ਵਿਚ ਮਾਸਟਰ ਤਾਰਾ ਸਿੰਘ ਵੀ ਸ਼ਾਮਿਲ ਸਨ¢ ਦੇਸ਼ ਭਗਤੀ ਦੀ ਭਾਵਨਾ ਪ੍ਰਬਲ ਹੋਣ ਕਰਕੇ ਮਾਸਟਰ ਤਾਰਾ ਸਿੰਘ ਵਿਦੇਸ਼ੀ ਰਾਜ ਤੋਂ ਮੁਕਤੀ ਤਾਂ ਚਾਹੁੰਦੇ ਸਨ ਪਰ ਉਹ ਸਿੱਖ ਹਿੱਤਾਂ ਨੂੰ ਕੁਰਬਾਨ ਨਹੀਂ ਸੀ ਹੋਣ ਦੇਣਾ ਚਾਹੁੰਦੇ¢
ਸਿੱਖੀ ਸਿਧਾਤਾਂ ਦੀ ਪਹਿਰੇਦਾਰੀ ਕਰਦਿਆਂ ਮਾਸਟਰ ਤਾਰਾ ਸਿੰਘ ਨੇ ਜੇਲ੍ਹਾਂ ਵੀ ਕੱਟੀਆਂ¢ ਜਦੋਂ ਵੀ ਦੇਸ਼ ਵਿਚ ਕੋਈ ਲੋਕ ਭਲਾਈ ਦੀ ਲਹਿਰ ਆਰੰਭ ਹੁੰਦੀ ਤਾਂ ਉਹ ਹਮੇਸ਼ਾਂ ਹੀ ਮੂਹਰਲੀਆਂ ਸਫ਼ਾਂ ਵਿਚ ਹੁੰਦੇ¢ ਇੱਥੋਂ ਤੱਕ ਕਿ ਮਹਾਤਮਾਂ ਗਾਂਧੀ ਵਲੋਂ ਸਮੇਂ-ਸਮੇਂ ਸ਼ੁਰੂ ਕੀਤੀਆਂ ਕਈ ਲਹਿਰਾਂ ਨੂੰ ਵੀ ਉਨ੍ਹਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਜਾਂਦਾ ਰਿਹਾ ਹੈ¢
ਮਾਸਟਰ ਤਾਰਾ ਸਿੰਘ ਦਾ ਜੀਵਨ ਇਕ ਧਰੂ ਤਾਰੇ ਵਾਂਗ ਰਿਹਾ ਹੈ¢ ਨਿਧੜਕ ਹੋਣ ਦੇ ਨਾਲ-ਨਾਲ ਉਹ ਨਿਡਰ ਵੀ ਸਨ¢ ਕੋਈ ਵੀ ਪੰਥਕ ਪ੍ਰੋਗਰਾਮ ਅਜਿਹਾ ਨਹੀਂ ਕਿਹਾ ਜਾ ਸਕਦਾ, ਜਿਸ ਵਿਚ ਮਾਸਟਰ ਤਾਰਾ ਸਿੰਘ ਦੀ ਅਹਿਮ ਭੂਮਿਕਾ ਨਾ ਰਹੀ ਹੋਵੇ¢ ਪੰਥ ਲਈ ਮਰ-ਮਿਟਣ ਦੀ ਭਾਵਨਾ ਰੱਖਣ ਵਾਲੇ ਮਾਸਟਰ ਤਾਰਾ ਸਿੰਘ ਆਪਣਾ ਜੀਵਨ ਸਫ਼ਰ ਸਮਾਪਤ ਕਰ ਕੇ 22 ਨਵੰਬਰ 1967 ਨੂੰ ਕੌਮ ਨੂੰ ਆਪਣੀ ਆਖਰੀ ਫ਼ਤਹਿ ਬੁਲਾ ਗਏ |
-#1348/17/1, ਗਲੀ ਨੰ: 8, ਰਿਸ਼ੀ ਨਗਰ ਐਕਸਟੈਨਸ਼ਨ |
ਮੋਬਾ: 94631-32719