02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਉਦਘਾਟਨ • ਪਿੰਡ ਔਲਖ ਤੇ ਮਹਿਰਾਜਵਾਲਾ ਵਿਖੇ ਨਵੇਂ ਬੱਸ ਅੱਡਿਆਂ ਦੀ ਉਸਾਰੀ ਦੇ ਨੀਂਹ ਪੱਥਰ ਰੱਖੇ

ਅਜੀਤ ਡੈਸਕ 23-09-2025
ਮਲੋਟ, 22 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਤੇ ਹਰਿਆਲੀ ਨੂੰ ਵਧਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ ਕੀਤਾ | ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਚ ਵਿਕਾਸ ਕੰਮਾਂ ਨੇ ਲਗਾਤਾਰ ਰਫ਼ਤਾਰ ਫ਼ੜ੍ਹੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਮਲੋਟ ਹਲਕੇ ਦੇ ਬਹੁਤ ਸਾਰੇ ਵਿਕਾਸ ਪ੍ਰਾਜੈਕਟ ਜਿਵੇਂ ਕਿ ਗਰੀਨ ਵੈਲੀ ਰੋਡ, ਰੇਲਵੇ ਅੰਡਰਬਿ੍ਜ ਅਤੇ ਹੋਰ ਬਕਾਇਆ ਪਏ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕਰਵਾਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ | ਮਾਈ ਭਾਗੋ ਪਾਰਕ ਦਾ ਉਦਘਾਟਨ ਕਰਨ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਾਰਕ ਨੂੰ ਮਾਤਾ ਭਾਗ ਕੌਰ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਬੁੱਤ ਵੀ ਇਸ ਪਾਰਕ ਵਿਚ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵਲੋਂ ਹਲਕੇ ਦੇ ਪਿੰਡ ਔਲਖ ਤੇ ਮਹਿਰਾਜਵਾਲਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਨਵੇਂ ਬੱਸ ਅੱਡਿਆਂ ਦੀ ਉਸਾਰੀ ਦੇ ਨੀਂਹ ਪੱਥਰ ਵੀ ਰੱਖੇ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਸੀ.ਡੀ.ਪੀ.ਓ. ਮਲੋਟ ਰਾਜਵੰਤ ਕੌਰ, ਕਾਰਜ ਸਾਧਕ ਅਫ਼ਸਰ ਮਲੋਟ ਮੰਗਤ ਰਾਮ, ਬਲਾਕ ਪ੍ਰਧਾਨ ਗੁਰਭਗਤ ਸਿੰਘ, ਗੁਰਮੇਜ ਸਿੰਘ ਪੰਚਾਇਤ ਅਫ਼ਸਰ, ਦਵਿੰਦਰ ਬਾਘਲਾ ਪੰਚਾਇਤ ਸਕੱਤਰ, ਸੰਦੀਪ ਕੁਮਾਰ, ਭੁਪਿੰਦਰ ਕੁਮਾਰ, ਹਰਮੇਲ ਸਿੰਘ ਸੰਧੂ, ਬਲਦੇਵ ਕੁਮਾਰ ਲਾਲੀ ਗਗਨੇਜਾ, ਰਾਜੀਵ ਬੱਬੂ, ਸਿਮਰਜੀਤ ਸਿੰਘ, ਜਸਕਰਨ ਸਿੰਘ ਸਰਪੰਚ ਪਿੰਡ ਮਹਿਰਾਜਵਾਲਾ, ਸੁਖਜੀਤ ਕੌਰ ਸਰਪੰਚ ਪਿੰਡ ਔਲਖ, ਸੁਖਚੈਨ ਸਿੰਘ ਔਲਖ, ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਰਾਮਲੀਲ੍ਹਾ ਦੇ ਤੀਸਰੇ ਦਿਨ ਸੀਤਾ ਸਵੰਬਰ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ ਅਗਲੀ ਖ਼ਬਰ ਮੁੱਖ ਸੜਕ 'ਚ ਨਿਕਾਸੀ ਨਾਲੇ ਦੇ ਰੋਕੀ ਗਈ ਥਾਂ ਕਰਕੇ ਨਹੀਂ ਹੋ ਰਿਹਾ ਪਾਣੀ ਦਾ ਸਹੀ ਨਿਕਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।