02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜਨਾਬ ਨਦੀਮ ਜਾਵੇਦ ਆਬਜ਼ਰਵਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 23-09-2025

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਟਿੱਲਾ ਬਾਬਾ ਸ਼ੇਖ਼ ਫ਼ਰੀਦ ਵਿਖੇ ਜਨਾਬ ਨਦੀਮ ਜਾਵੇਦ ਨਿਰੀਖਕ ਏ.ਆਈ.ਸੀ.ਸੀ., ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ, ਕੇ.ਕੇ. ਅਗਰਵਾਲ ਸਾਬਕਾ ਚੇਅਰਮੈਨ ਨਤਮਸਤਕ ਹੋਏ | ਟਿੱਲਾ ਬਾਬਾ ਫ਼ਰੀਦ ਜੀ ਵਿਖੇ ਪੁਹੰਚਣ 'ਤੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਮੇਟੀ ਵਲੋਂ ਸਿਰੋਪਾਉ ਅਤੇ ਦੁਸ਼ਾਲਾ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਜਨਾਬ ਨਦੀਮ ਜਾਵੇਦ ਨੇ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ 'ਤੇ ਆ ਕੇ ਬਹੁਤ ਹੀ ਖ਼ੁਸ਼ੀ ਹਨ | ਇਸ ਮੌਕੇ ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ ਅਤੇ ਡਾ. ਗੁਰਇੰਦਰ ਮੋਹਨ ਸਿੰਘ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਜਾਖਾਨਾ ਵਿਖੇ ਸੰਗਠਨ ਸਿਰਜਣ ਅਭਿਆਨ ਟੀਮ ਦਾ ਪਹੁੰਚਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਰਾਮਲੀਲ੍ਹਾ ਦੇ ਤੀਸਰੇ ਦਿਨ ਸੀਤਾ ਸਵੰਬਰ ਦਾ ਦਰਸ਼ਕਾਂ ਨੇ ਖ਼ੂਬ ਆਨੰਦ ਮਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।