02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਫ਼ਰੀਦਕੋਟ ਸ਼ੂਟਿੰਗ ਬਾਲ ਐਸੋਸੀਏਸ਼ਨ ਨੇ ਪਹਿਲਾ ਸ਼ੂਟਿੰਗਬਾਲ ਟੂਰਨਾਮੈਂਟ ਕਰਵਾਇਆ • ਗਗਨਦੀਪ ਸਿੰਘ ਧਾਲੀਵਾਲ ਨੇ ਕੀਤਾ ਉਦਘਾਟਨ

ਅਜੀਤ ਡੈਸਕ 23-09-2025
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ੂਟਿੰਗਬਾਲ ਐਸੋਸੀਏਸ਼ਨ ਵਲੋਂ ਸਥਾਨਕ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲਾ ਸ਼ੂਟਿੰਗ ਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕੀਤਾ | ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਲੈ ਕੇ ਅਗਾਂਹਵਧੂ ਸੋਚ ਰੱਖਦੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦੀ ਹੈ | ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਨੂੰ ਆਖਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ 25 ਟੀਮਾਂ ਭਾਗ ਲੈ ਰਹੀਆਂ ਹਨ | ਮੁੱਖ ਮਹਿਮਾਨ ਨੇ ਕਲੱਬ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ 5100 ਰੁਪਏ ਭੇਟ ਕੀਤੇ | ਇਸ ਮੌਕੇ ਬਲਤੇਜ ਸਿੰਘ ਮਚਾਕੀ, ਮਨਪ੍ਰੀਤ ਸਿੰਘ ਮਚਾਕੀ, ਗੁਰਵਿੰਦਰ ਸਿੰਘ ਝੋਟੀਵਾਲਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਸੁਸਾਇਟੀ ਵਲੋਂ ਸਮਾਜ ਸੇਵੀ ਪਿ੍ਤਪਾਲ ਸਿੰਘ ਹੰਸਪਾਲ ਤੇ ਓਲੰਪੀਅਨ ਸਿਫ਼ਤ ਸਮਰਾ ਦਾ ਐਵਾਰਡਾਂ ਨਾਲ ਸਨਮਾਨ ਅੱ... ਅਗਲੀ ਖ਼ਬਰ ਕੇਂਦਰੀ ਮੰਤਰੀ ਸ੍ਰੀਪਦ ਨਾਇਕ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।