02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਆਗਮਨ ਪੁਰਬ 'ਤੇ ਦਵਾਈਆਂ ਦਾ ਲੰਗਰ ਲਗਾਇਆ

ਅਜੀਤ ਡੈਸਕ 23-09-2025
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਦੇ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਸੇਵਾ ਸੁਸਾਇਟੀ ਕੁਹਾਰਵਾਲਾ ਵਲੋਂ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ 51 ਕੈਂਸਰ ਮਰੀਜ਼ਾਂ ਨੂੰ ਦਵਾਈਆਂ ਦੇ ਲੰਗਰ ਦੇ ਰੂਪ ਵਿਚ ਨਕਦ ਰਾਸ਼ੀ ਦਿੱਤੀ ਗਈ | ਸੁਸਾਇਟੀ ਦੇ ਪ੍ਰਧਾਨ ਮੱਘਰ ਸਿੰਘ ਖਾਲਸਾ ਅਤੇ ਕਰਨ ਸਿੰਘ ਨੇ ਦੱਸਿਆ ਕਿ ਬਾਬਾ ਫ਼ਰੀਦ ਦੇ ਆਗਮਨ ਪੁਰਬ 'ਤੇ ਇਹ ਤੀਜਾ ਮੁਫ਼ਤ ਦਵਾਈਆਂ ਦਾ ਲੰਗਰ ਲਗਾ ਕੇ ਮਰੀਜ਼ਾਂ ਨੂੰ ਨਗਦ ਰਾਸ਼ੀ ਭੇਟ ਕੀਤੀ ਗਈ | ਸੁਸਾਇਟੀ ਦੇ ਜਨਰਲ ਸਕੱਤਰ ਹਰੀਸ਼ ਸ਼ਰਮਾ ਨੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਕੈਂਸਰ ਮਰੀਜ਼ਾਂ ਨੂੰ ਬਿਮਾਰੀ ਨਾਲ ਦਿ੍ੜ ਇਰਾਦੇ ਨਾਲ ਲੜਣਾ ਚਾਹੀਦਾ ਹੈ | ਇਸ ਮੌਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਬਾਬਾ ਫ਼ਰੀਦ ਸੇਵਾ ਸੁਸਾਇਟੀ ਕੁਹਾਰਵਾਲਾ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਗਜੀਤ ਸਿੰਘ ਗਿੱਲ, ਸੁਖਮੰਦਰ ਸਿੰਘ, ਰਾਜਪਾਲ ਸਿੰਘ, ਬਲਕਰਨ ਸਿੰਘ, ਕੁਲਬੀਰ ਸਿੰਘ, ਹਰਜੀਤ ਸਿੰਘ, ਨੀਰਕਮਲ ਸਿੰਘ, ਰਮਨਦੀਪ ਸਿੰਘ, ਗੁਰਤੇਜ ਸਿੰਘ, ਗੁਰਪ੍ਰੀਤ ਸਿੰਘ, ਪਵਨਪ੍ਰੀਤ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ, ਗੋਪਾਲ ਸਿੰਘ, ਚਮਕੌਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸੰਬੰਧੀ ਮਨਾਏ ਜਾ ਰਹੇ ਸੇਵਾ ਹਫ਼ਤਾ ਦੌਰਾਨ ਬੂਟੇ ਵੰਡੇ ਅਗਲੀ ਖ਼ਬਰ ਅਗਰਸੇਨ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।