02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸੰਬੰਧੀ ਮਨਾਏ ਜਾ ਰਹੇ ਸੇਵਾ ਹਫ਼ਤਾ ਦੌਰਾਨ ਬੂਟੇ ਵੰਡੇ

ਅਜੀਤ ਡੈਸਕ 23-09-2025
ਬਰਗਾੜੀ, 22 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਦੀ ਖੁਸ਼ੀ 'ਚ ਭਾਜਪਾ ਦੇ ਪੰਜਾਬ ਪ੍ਰਧਾਨ ਸਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਵਾ ਹਫ਼ਤਾ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਸਫ਼ਾਈ ਅਭਿਆਨ, ਖ਼ੂਨਦਾਨ ਕੈਂਪ, ਮੁਫ਼ਤ ਸਿਹਤ ਜਾਂਚ ਕੈਂਪ, ਬੂਟੇ ਵੰਡਣ ਆਦਿ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਅੱਜ ਕਸਬਾ ਬਰਗਾੜੀ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਜ਼ਿਲ੍ਹਾ ਸਕੱਤਰ ਡਾ. ਬਲਵਿੰਦਰ ਸਿੰਘ ਬਰਗਾੜੀ ਅਤੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ ਦੀ ਅਗਵਾਈ 'ਚ 100 ਦੇ ਕਰੀਬ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਬੂਟੇ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਰਹੀ ਹੈ | ਇਸ ਮੌਕੇ ਜਸਪਾਲ ਸਿੰਘ ਪੰਜਗਰਾਈਾ, ਸੁਖਜੰਤ ਸਿੰਘ ਸਦਿਉੜਾ, ਪ੍ਰਕਾਸ਼ ਸਿੰਘ ਸੇਵਾਵਾਲਾ, ਡਾ. ਰਮਨਦੀਪ ਸਿੰਘ, ਅਭੀ ਮਿੱਤਲ ਜੈਤੋ, ਬਲਜੀਤ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ, ਆਤਮਾ ਰਾਮ, ਜੋਗਿੰਦਰ ਸਿੰਘ, ਡਾ. ਜਗਸੀਰ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਕੌਰ, ਸਤੋਸ਼ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਮੀਤ ਸਿੰਘ ਮਰਾੜ ਮਿੰਨੀ ਕਹਾਣੀ ਦਾ ਸੰਗ੍ਰਹਿ 'ਭੁੱਖ ਵੱਡੀ ਹੈ' ਲੋਕ ਅਰਪਣ ਅਗਲੀ ਖ਼ਬਰ ਆਗਮਨ ਪੁਰਬ 'ਤੇ ਦਵਾਈਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।