02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰਮੀਤ ਸਿੰਘ ਮਰਾੜ ਮਿੰਨੀ ਕਹਾਣੀ ਦਾ ਸੰਗ੍ਰਹਿ 'ਭੁੱਖ ਵੱਡੀ ਹੈ' ਲੋਕ ਅਰਪਣ

ਅਜੀਤ ਡੈਸਕ 23-09-2025
ਫ਼ਰੀਦਕੋਟ, 22 ਸਤੰਬਰ (ਸਤੀਸ਼ ਬਾਗ਼ੀ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਮਨਾਏ ਜਾ ਰਹੇ ਮੇਲੇ ਵਿਚ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਵਲੋਂ ਗੁਰਮੀਤ ਸਿੰਘ ਮਰਾੜ ਦੇ ਮਿੰਨੀ ਕਹਾਣੀ ਸੰਗ੍ਰਹਿ 'ਭੁੱਖ ਵੱਡੀ ਹੈ' ਨੂੰ ਲੋਕ ਅਰਪਣ ਕੀਤਾ ਗਿਆ | ਡਾ. ਕਰਨਜੀਤ ਸਿੰਘ ਗਿੱਲ ਨੇ ਕਿਤਾਬ ਸਬੰਧੀ ਦੱਸਿਆ ਕਿ ਗੁਰਮੀਤ ਸਿੰਘ ਮਰਾੜ ਦਾ ਇਹ ਤੀਸਰਾ ਕਹਾਣੀ ਸੰਗ੍ਰਹਿ ਹੈ, ਇਸ ਤੋਂ ਪਹਿਲਾਂ ਇਨ੍ਹਾਂ ਦੀਆਂ ਦੋ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ | ਇਸ ਕਿਤਾਬ ਵਿਚਲੀਆਂ ਕਹਾਣੀਆਂ ਵਿਚ ਜ਼ਿੰਦਗੀ ਦੇ ਹਰ ਪੱਖ ਨੂੰ ਪੇਸ਼ ਕੀਤਾ ਗਿਆ ਹੈ | ਜ਼ਿੰਦਗੀ ਵਿਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਬੜੀ ਬਾਖੂਬੀ ਨਾਲ ਨਿਭਾਇਆ ਗਿਆ ਹੈ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਨੇ ਗੁਰਮੀਤ ਸਿੰਘ ਮਰਾੜ ਨੂੰ ਇਸ ਪੁਸਤਕ ਸਬੰਧੀ ਵਧਾਈ ਦਿੱਤੀ | ਇਸ ਮੌਕੇ ਭੁਪਿੰਦਰ ਸਿੰਘ ਗਿੱਲ, ਜੰਗ ਬਹਾਦਰ ਸਿੰਘ, ਗਗਨਦੀਪ ਪੁਰਬਾ, ਦਿਨੇਸ਼, ਗਗਨ ਪਾਹਵਾ, ਸੁਖਵਿੰਦਰ ਸਿੰਘ ਸੁੱਖੀ ਪ੍ਰਧਾਨ ਡੀ.ਟੀ.ਐਫ. ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸ ਪਾਰਟੀ ਦੀ ਬਰਗਾੜੀ ਵਿਖੇ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸੰਬੰਧੀ ਮਨਾਏ ਜਾ ਰਹੇ ਸੇਵਾ ਹਫ਼ਤਾ ਦੌਰਾਨ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।