16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੋਹਿਤ ਸ਼ਰਮਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ

ਅਜੀਤ ਡੈਸਕ 04-12-2025

ਨਵੀਂ ਦਿੱਲੀ, 3 ਦਸੰਬਰ (ਪੀ.ਟੀ.ਆਈ.)-ਭਾਰਤ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਮੋਹਿਤ ਸ਼ਰਮਾ ਨੇ ਬੁੱਧਵਾਰ ਨੂੰ ਕਿ੍ਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ, ਜਿਸ ਨਾਲ ਉਨ੍ਹਾਂ ਦੇ 34 ਅੰਤਰਰਾਸ਼ਟਰੀ ਮੈਚਾਂ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿਚ ਇੱਕ ਦਹਾਕੇ ਤੋਂ ਵੱਧ ਸਮੇਂ ਦੇ ਕਰੀਅਰ ਦਾ ਅੰਤ ਹੋ ਗਿਆ | 26 ਵਨਡੇ ਅਤੇ 8 ਟੀ-20 ਮੈਚਾਂ ਵਿਚ ਹਿੱਸਾ ਲੈਣ ਵਾਲੇ 37 ਸਾਲਾ ਤੇਜ਼ ਗੇਂਦਬਾਜ਼ ਨੇ ਇੱਕ ਭਾਵਨਾਤਮਕ ਇੰਸਟਾਗ੍ਰਾਮ ਪੋਸਟ ਰਾਹੀਂ ਇਹ ਐਲਾਨ ਕੀਤਾ | ਅੱਜ ਪੂਰੇ ਦਿਲ ਨਾਲ, ਮੈਂ ਕਿ੍ਕਟ ਦੇ ਸਾਰੇ ਰੂਪਾਂ ਤੋਂ ਆਪਣੀ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ | 'ਹਰਿਆਣਾ ਦੀ ਨੁਮਾਇੰਦਗੀ ਕਰਨ ਤੋਂ ਲੈ ਕੇ ਭਾਰਤ ਦੀ ਜਰਸੀ ਪਹਿਨਣ ਅਤੇ ਆਈਪੀਐਲ ਵਿਚ ਖੇਡਣ ਤੱਕ, ਇਹ ਯਾਤਰਾ ਕਿਸੇ ਵੀ ਆਸ਼ੀਰਵਾਦ ਤੋਂ ਘੱਟ ਨਹੀਂ ਰਹੀ ਹੈ | ਸੀ.ਐਸ.ਕੇ. ਤੋਂ ਇਲਾਵਾ, ਮੋਹਿਤ ਨੇ ਕਿੰਗਜ਼ ਇਲੈਵਨ ਪੰਜਾਬ (ਹੁਣ ਪੰਜਾਬ ਕਿੰਗਜ਼), ਦਿੱਲੀ ਕੈਪੀਟਲਜ਼ ਅਤੇ ਗੁਜਰਾਤ ਟਾਈਟਨਜ਼ ਦੀ ਨੁਮਾਇੰਦਗੀ ਵੀ ਕੀਤੀ |

ਪਿਛਲੀ ਖ਼ਬਰ ਕੈਨੇਡਾ 'ਚ ਰੁਪਿੰਦਰ ਕੌਰ ਦੀ ਲਾਸ਼ ਦੀ ਪਛਾਣ ਹੋਈ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਿੱਪਰ ਨੇ ਦਰੜਿਆ, ਮੌਕੇ 'ਤੇ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।