19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਾਂਡਵੀਆ ਨੇ 'ਫਿੱਟ ਇੰਡੀਆ ਸੰਡੇਜ਼ ਔਨ ਸਾਈਕਲ' ਦੀ ਪਹਿਲੀ ਵਰ੍ਹੇਗੰਢ ਸਮਾਰੋਹ ਦੀ ਕੀਤੀ ਅਗਵਾਈ

ਅਜੀਤ ਡੈਸਕ 22-12-2025

ਪੁਡੂਚੇਰੀ, 21 ਦਸੰਬਰ (ਪੀ.ਟੀ.ਆਈ.)-ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਐਤਵਾਰ ਨੂੰ 'ਫਿੱਟ ਇੰਡੀਆ ਸੰਡੇਜ਼ ਔਨ ਸਾਈਕਲ' ਪਹਿਲਕਦਮੀ ਦੇ ਪਹਿਲੇ ਵਰ੍ਹੇਗੰਢ ਸਮਾਰੋਹ ਦੀ ਅਗਵਾਈ ਕੀਤੀ ਜਿਸ 'ਚ 1,500 ਤੋਂ ਵੱਧ ਭਾਗੀਦਾਰਾਂ ਨੇ ਭਾਗ ਲਿਆ। ਭਾਰਤ ਦੇ ਪ੍ਰਸਿੱਧ ਹਾਕੀ ਗੋਲਕੀਪਰ ਪੀ.ਆਰ. ਸ਼੍ਰੀਜੇਸ਼ ਤੇ ਟੇਬਲ ਟੈਨਿਸ ਆਈਕਨ ਸ਼ਰਤ ਕਮਲ ਇਸ 'ਚ ਸ਼ਾਮਲ ਹੋਏ, ਜਿਸ 'ਚ ਸਕੂਲੀ ਵਿਦਿਆਰਥੀਆਂ, ਨਮੋ ਸਾਈਕਲਿੰਗ ਕਲੱਬਾਂ ਦੇ ਮੈਂਬਰਾਂ ਤੇ ਪੁਡੂਚੇਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਮੇਤ ਹਰ ਉਮਰ ਸਮੂਹਾਂ ਤੇ ਪਿਛੋਕੜਾਂ ਦੇ ਲੋਕਾਂ ਨੇ ਹਿੱਸਾ ਲਿਆ। ਖੇਡ ਮੰਤਰਾਲੇ ਦੇ ਅਨੁਸਾਰ 'ਫਿੱਟ ਇੰਡੀਆ ਸੰਡੇਜ਼ ਔਨ ਸਾਈਕਲ' ਪਹਿਲ ਦੇਸ਼ ਭਰ ਦੇ 2 ਲੱਖ ਸਥਾਨਾਂ 'ਤੇ 700 ਤੋਂ ਵੱਧ ਜ਼ਿਲ੍ਹਿਆਂ ਵਿਚ ਕੀਤੀ ਗਈ, ਜਿਸ 'ਚ ਸਾਲ ਦੌਰਾਨ 20 ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਸੀ।

ਪਿਛਲੀ ਖ਼ਬਰ ਕੈਨੇਡਾ ਦੀ ਆਬਾਦੀ ਘਟੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ: ਅਵਤਾਰ ਸਿੰਘ ਮੱਕੜ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।