21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਮੁੰਬਈ ਵਿਚ ਅਮਰੀਕੀ ਕੌਂਸਲੇਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਜੀਤ ਡੈਸਕ 16-06-2025
ਮੁੰਬਈ, 15 ਜੂਨ (ਪੀ.ਟੀ.ਆਈ.)-ਬਾਂਦਰਾ ਕੁਰਲਾ ਕੰਪਲੈਕਸ (ਬੀ.ਕੇ.ਸੀ.) ਵਿਚ ਅਮਰੀਕੀ ਕੌਂਸਲੇਟ ਜਨਰਲ ਦਫ਼ਤਰ ਨੂੰ ਇੱਕ ਫੋਨ ਕਾਲ ਆਇਆ ਜਿਸ ਵਿਚ ਉਸਦੇ ਅਹਾਤੇ ਵਿਚ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਸੀ, ਪਰ ਤਲਾਸ਼ੀ ਲੈਣ ਤੋਂ ਬਾਅਦ ਕੁਝ ਵੀ ਸ਼ੱਕੀ ਨਹੀਂ ਮਿਲਿਆ | ਬੀ.ਕੇ.ਸੀ. ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਕੌਂਸਲੇਟ ਨੂੰ ਸਨਿਚਰਵਾਰ ਰਾਤ 8 ਵਜੇ ਦੇ ਕਰੀਬ ਇੱਕ ਅਣਪਛਾਤੇ ਕਾਲਰ ਦਾ ਫ਼ੋਨ ਕਾਲ ਆਇਆ, ਜਿਸ ਵਿਚ ਕਥਿਤ ਤੌਰ 'ਤੇ ਅਹਾਤੇ ਵਿਚ ਧਮਾਕੇ ਦੀ ਧਮਕੀ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੁਚੇਤ ਕਰ ਦਿੱਤਾ ਗਿਆ ਸੀ, ਤੇ ਬੰਬ ਸਕੁਐਡ ਮੌਕੇ 'ਤੇ ਪਹੁੰਚ ਗਿਆ | ਅਧਿਕਾਰੀ ਨੇ ਅੱਗੇ ਕਿਹਾ ਕਿ ਸੰਬੰਧਿਤ ਧਾਰਾਵਾਂ ਤਹਿਤ ਪਹਿਲੀ ਸੂਚਨਾ ਰਿਪੋਰਟ ਦਰਜ ਕੀਤੀ ਗਈ ਸੀ, ਤੇ ਪੁਲਿਸ ਕਾਲਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ |

ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਵਿਰੁੱਧ ਅਮਰੀਕਾ 'ਚ ਦੋ ਹਜ਼ਾਰ ਤੋਂ ਵੱਧ ਥਾਵਾਂ 'ਤੇ ਪ੍ਰਦਰਸ਼ਨ ਅਗਲੀ ਖ਼ਬਰ ਹੁਣ ਨਿੱਜੀ ਕਾਲਜਾਂ ਦੇ ਬਾਹਰ ਲੱਗੇ ਬਿਲਡਿੰਗ ਵਿਕਾਊ ਦੇ ਬੋਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।